ਨਵੀਂ ਦਿੱਲੀ, ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਧਵ ਨਗਰੀ ਵਿਚ ਸਥਿਤ ਸ਼੍ਰੀ ਬਾਂਕੇ ਬਿਹਾਰੀ ਮੰਦਰ ਵਿਚ 13 ਮਾਰਚ ਸੋਮਵਾਰ ਨੂੰ ਹੋਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਹਰੀਸ਼ ਠਾਕੁਰ ਨੇ ਦੱਸਿਆ ਕਿ ਇਸ ਮੌਕੇ ਸਵੇਰੇ 11 ਵਜੇ ਸ਼ਰਧਾਲੂਆਂ ਵੱਲੋਂ ਫੁੱਲਾਂ ਨਾਲ ਹੋਲੀ ਖੇਡੀ ਜਾਵੇਗੀ।ਜਿਸ ਵਿਚ ਵਿਸ਼ੇਸ਼ ਤੌਰ ਤੇ ਅਤੁਲ ਨਾਗਪਾਲ, ਅਜੈ ਸਿੰਘ ਸਾਵਨਸੁੱਖਾ, ਸਵਰਣਕਾਰ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਵਰਮਾ, ਸੁਰਿੰਦਰ ਵਰਮਾ ਅਤੇ ਅਕਾਊਂਟੈਂਟ ਰਾਜ ਕੁਮਾਰ ਗੁਪਤਾ ਸ਼ਾਮਲ ਹੋਣਗੇ।ਹੋਲੀ ਖੇਡਣ ਮਗਰੋਂ ਪ੍ਰਸਾਦ ਵੰਡਿਆ ਜਾਵੇਗਾ। ਇਸ ਤੋਂ ਪਹਿਲਾਂ 12 ਮਾਰਚ ਨੂੰ ਰਾਤ 7.15 ਵਜੇ ਹੋਲੀਕਾ ਦਹਨ ਪ੍ਰੋਗਰਾਮ ਵੀ ਅਯੋਜਤ ਕੀਤਾ ਜਾਵੇਗਾ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media