ਚੌਂਕ ਮਹਿਤਾ, 9 ਮਾਰਚ (ਅਮਨ ਰਜਧਾਨ) – ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਲੱਗ-ਅਲੱਗ ਪੇਸ਼ਕਾਰੀ ਕਰਕੇ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪਿ੍ਰੰ: ਮੈਡਮ ਹਰਜਿੰਦਰ ਕੌਰ ਬੱਲ ਨੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਲਈ ਸਖ਼ਤ ਮਿਹਨਤ ਕਰਕੇ ਭਵਿੱਖ ਵਿੱਚ ਚੰਗੀਆਂ ਪ੍ਰਾਪਤੀਆਂ ਲਈ ਪ੍ਰੇਰਿਆ।ਇਸ ਮੋਕੇ ਡਾਇਰੈਕਟਰ ਭਾਈ ਜੀਵਾ ਸਿੰਘ ਜੀ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਸ: ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਗੁਰਦੀਪ ਸਿੰਘ ਡੀ.ਪੀ, ਹਰਭਜਨ ਸਿੰਘ ਕੋਚ, ਬਲਜਿੰਦਰ ਸਿੰਘ ਕੋਚ, ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media