Sunday, June 21, 2026

ਜਲਾਲਾਬਾਦ ਤੋ ਸੁਖਬੀਰ ਬਾਦਲ, ਫਾਜ਼ਿਲਕਾ ਤੋਂ ਘੁਬਾਇਆ, ਅਬੋਹਰ ਤੋਂ ਨਾਰੰਗ ਤੇ ਬੱਲੂਆਣਾ ਤੋਂ ਨੱਥੂ ਰਾਮ ਜਿੱਤੇ

ਫਾਜ਼ਿਲਕਾ, 11 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿਆ ਹੈ। ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਬੀਤੀ ਚਾਰ ਫਰਵਰੀ ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦੌਰਾਨ ਜਲਾਲਾਬਾਦ ਹਲਕੇ ਤੋਂ ਸ.ਸੁਖਬੀਰ ਸਿੰਘ ਬਾਦਲ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਅਬੋਹਰ ਤੋਂ ਅਰੁਣ ਨਾਰੰਗ ਅਤੇ ਬੱਲੂਆਣਾ ਹਲਕੇ ਤੋਂ ਨੱਥੂ ਰਾਮ ਜੇਤੂ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। Sukhbir Badal
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ  ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ. ਸੁਖਬੀਰ ਸਿੰਘ ਬਾਦਲ ਨੇ 75271 ਵੋਟਾਂ ਪ੍ਰਾਪਤ ਕੀਤੀਆਂ। ਉਨਾਂ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ 18500 ਵੋਟਾਂ ਦੇ ਫ਼ਰਕ  ਨਾਲ ਹਰਾਇਆ। ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਨੇ 39276 ਵੋਟਾਂ ਪ੍ਰਾਪਤ ਕਰਕੇ ਆਪਣੇ ਨੇੜਲੇ ਵਿਰੋਧੀ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਨੂੰ 265 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕਰਵਾਈ। ਇਸੇ ਤਰਾਂ ਵਿਧਾਨ ਸਭਾ ਹਲਕਾ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰੁਣ ਨਾਰੰਗ ਨੇ 55091 ਵੋਟਾਂ ਪ੍ਰਾਪਤ ਕਰਕੇ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ 3279 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਨੱਥੂ ਰਾਮ ਨੇ 65422 ਵੋਟਾਂ ਪ੍ਰਾਪਤ ਕਰਕੇ ਆਪਣੇ ਨਿਕਟ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ. ਪ੍ਰਕਾਸ਼ ਸਿੰਘ ਭੱਟੀ ਨੂੰ 15449 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਗਿਣਤੀ ਕੇਂਦਰਾਂ ਵਿਚ ਤਾਇਨਾਤ ਗਿਣਤੀਕਾਰ ਸਟਾਫ਼ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗਿਣਤੀ ਸ਼ਾਂਤੀਪੂਰਵਕ ਨੇਪਰੇ ਚਾੜਨ ’ਤੇ ਵਧਾਈ ਦਿੱਤੀ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply