ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਲੰਮੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿਚ ਕਿਹਾ ਕਿ ਪਿਛਲੇ 20 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਕੈਦ ਸਿੱਖਾਂ ਦੀ ਰਿਹਾਈ ਲਈ ਮੁੜ ਵਿਚਾਰ ਕਰਨੀ ਚਾਹੀਦੀ ਹੈ।
ਪੱਤਰ ਵਿਚ ਇਸ ਮਾਮਲੇ ’ਤੇ ਗੱਲਬਾਤ ਕਰਨ ਲਈ ਉਨ੍ਹਾਂ ਰਾਜਨਾਥ ਸਿੰਘ ਪਾਸੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ।ਪ੍ਰੋ: ਬਡੂੰਗਰ ਨੇ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਲਈ ਗ੍ਰਹਿ ਮੰਤਰੀ ਨੂੰ ਹਮਦਰਦੀ ਪੂਰਵਕ ਵਿਚਾਰ ਕਰਨ ਲਈ ਲਿਖਦਿਆਂ ਇਹ ਕਿਹਾ ਹੈ ਕਿ ਵੱਖ-ਵੱਖ ਜੇਲ੍ਹਾਂ ਅੰਦਰ ਸਜ਼ਾਵਾਂ ਭੁਗਤ ਰਹੇ ਸਿੱਖਾਂ ਦੀ ਉਮਰ ਦਾ ਵੱਡਾ ਹਿੱਸਾ ਜੇਲ੍ਹਾਂ ਵਿਚ ਹੀ ਗੁਜਰ ਚੁੱਕਾ ਹੈ, ਜਿਸ ਨੂੰ ਮੁੱਖ ਰੱਖਦਿਆਂ ਹੁਣ ਇਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਸਰੀਰਕ ਤੇ ਮਾਨਸਿਕ ਤੌਰ ’ਤੇ ਪ੍ਰਭਾਵਿਤ ਹੋ ਚੁੱਕੇ ਹਨ। ਇਸ ਲਈ ਮਨੁੱਖੀ ਹਮਦਰਦੀ ਦੇ ਮੱਦੇਨਜ਼ਰ ਇਨ੍ਹਾਂ ਦਾ ਮਾਮਲਾ ਉਚੇਚੇ ਵਿਚਾਰ ਦੀ ਮੰਗ ਕਰਦਾ ਹੈ।ਉਨ੍ਹਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਰਾਜਨਾਥ ਸਿੰਘ ਪਾਸੋਂ ਇਸ ਮਾਮਲੇ ਸਬੰਧੀ ਚੰਗੇ ਹੁੰਗਾਰੇ ਦੀ ਆਸ ਪ੍ਰਗਟ ਕੀਤੀ ਹੈ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media