ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਕਬੂਲ ਕਰਦਿਆਂ ਕਿਹਾ ਹੈ ਕਿ ਉਹ ਜਨਤਾ ਦਾ ਫੈਸਲਾ ਕਬੂਲਦੇ ਹਨ, ਕਿਉਂਕਿ ਲੋਕਤੰਤਰ ਵਿੱਚ ਜਿੱਤ ਹਾਰ ਬਣੀ ਆਈ ਹੈ।
ਕਾਂਗਰਸ ਪ੍ਰਧਾਨ ਅਤੇ ਪੰਜਾਬ ਦੀ ਵਾਗਡੋਰ ਸੰਭਾਲ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਬੇਸ਼ੱਕ ਉਨਾਂ ਦੀ ਪਾਰਟੀ ਹਾਰੀ ਹੈ, ਪਰ ਅਕਾਲੀ ਦਲ ਦੀ ਵੋਟ ਪ੍ਰਤੀਸ਼ਤ ਆਮ ਆਦਮੀ ਪਾਰਟੀ ਤੋਂ ਵੱਧ ਰਹੀ ਹੈ।ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਵਲੋਂ ਪੰਜਾਬ ਵਿੱਚ ਵਿਕਾਸ ਦੇ ਬਹੁਤ ਜਿਆਦਾ ਕੰਮ ਕਰਵਾਏ ਗਏ ਹਨ, ਪਰ ਜਨਤਾ ਨੂੰ ਉਨਾਂ ਦੀ ਜਾਣਕਾਰੀ ਦੇਣ ਵਿਚ ਉਹ ਸ਼ਾਇਦ ਅਸਫਲ ਰਹੇ ਹਨ, ਜਿਸ ਦੀ ਪਾਰਟੀ ਵਲੋਂ ਸਮੀਖਿਆ ਕੀਤੀ ਜਾਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media