Saturday, September 26, 2026

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਾਜਪਾਲ ਪੰਜਾਬ ਨੂੰ ਸੌਂਪਿਆ ਅਸਤੀਫਾ

ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ)  ਚੋਣਾਂ ਵਿੱਚ ਪਾਰਟੀ ਦੀ ਹਾਰ ਉਪਰੰਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵਾਈ.ਪੀ ਸਿੰਘ ਬਦਨੌਰ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ, ਲੇਕਿਨ ਉਹ ਨਵੀ ਸਰਕਾਰ ਦੇ ਗਠਨ ਤੱਕ ਸਰਕਾਰ ਚਲਾਉਣਗੇ।Parkash Singh Badalਅਸਤੀਫਾ ਦੇਣ ਉਪਰੰਤ ਗੱਲਬਾਤ ਕਰਦਿਆਂ ਬਾਦਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਨਾਂ `ਤੇ ਚੋਣਾਂ ਦੌਰਾਨ ਜੋ ਕਾਂਗਰਸ ਦੀ ਮਦਦ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਉਹ ਬੇਬੁਨਿਆਦ ਹਨ।ਉਨਾਂ ਕਿਹਾ ਕਿ ਉਹ ਹਮੇਸ਼ਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਅਤੇ ਐਮਰਜੈਂਸੀ ਲਾਉਣ ਵਾਲੀ ਕਾਂਗਰਸ ਦੇ ਵਿਰੋਧੀ ਰਹੇ ਹਨ। ਇਸ ਲਈ ਕਾਂਗਰਸ ਦੀ ਮਦਦ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਉਨਾਂ ਕਿਹਾ ਕਿ ਜਿਵੇਂ ਅੱਗ `ਤੇ ਪਾਣੀ ਦਾ ਮੇਲ ਨਹੀਂ ਹੋ ਸਕਦਾ ਠੀਕ ਉਸੇ ਤਰਾਂ ਅਕਾਲੀ ਦਲ ਵਲੋਂ ਕਾਂਗਰਸ ਦੀ ਮਦਦ ਸੰਭਵ ਨਹੀਂ ਹੈ।ਸ੍ਰ. ਬਾਦਲ ਨੇ ਕੈਪਟਨ ਨੂੰ ਚੋਣਾਂ ਵਿੱਚ ਜਿੱਤ ਦੀ ਵਧਾਈ ਵੀ ਦਿੱਤੀ।ਇਸ ਸਮੇਂ ਸੁਖਬੀਰ ਸਿੰਘ ਬਾਦਲ ਵੀ ਉਨਾਂ ਦੇ ਨਾਲ ਸਨ ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply