ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) ਬੇਮਿਸਲ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਵਿਧਾਨ ਮੰਡਲ ਦਾ ਨੇਤਾ ਚੁਣ ਲਿਆ ਗਿਆ।
ਇਸ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਪੰਜਾਬ ਵਾਈ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਉਨਾਂ ਨੇ ਪੰਜਾਬ ਵਿੱਚ ਸਰਕਾਰ ਬਨਾਉਣ ਦਾ ਪੱਤਰ ਸੌਂਪਿਆ।ਜਿਸ ਉਪਰੰਤ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਨੂੰ ਰਾਜਪਾਲ ਪੰਜਾਬ ਨੇ 16 ਮਾਰਚ ਨੂੰ ਸਰਕਾਰ ਬਨਾਉਣ ਦਾ ਸੱਦਾ ਦਿਤਾ ਹੈ ਅਤੇ ਉਹ 16 ਮਾਰਚ ਨੂੰ ਆਪਣੇ ਅਹੁੱਦੇ ਦੀ ਸਹੁੰ ਚੁਕਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਾਰ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਆਪ ਪਾਰਟੀ ਨੇ ਸੋਸ਼ਲ ਮੀਡੀਆ `ਤੇ ਹਵਾ ਬਣਈ ਸੀ, ਜਿਸ ਦੀ ਫੂਕ ਚੋਣਾਂ ਵਿੱਚ ਨਿਕਲ ਗਈ ਹੈ।ਨਸ਼ਾ ਖਤਮ ਕਰਨ ਬਾਰੇ ਉਨਾਂ ਕਿਹਾ ਕਿ ਜਨਤਾ ਨਾਲ ਕੀਤੇ ਸਾਰੇ ਵਾਅਦੇ ਹਰ ਹਾਲਤ `ਚ ਪੂਰੇ ਕੀਤੇ ਜਾਣਗੇ ਅਤੇ ਚਿੱਟੇ ਦੇ ਖਾਤਮੇ ਲਈ ਐਸ.ਆਈ.ਟੀ ਦਾ ਗਠਨ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬਰਗਾੜੀ, ਬਹਿਬਲ ਕਲਾਂ, ਨਾਭਾ ਜੇਲ ਬਰੇਕ ਅਤੇ ਪਿਛਲ਼ੀ ਸਰਕਾਰ ਸਮੇਂ ਦਰਜ ਕੀਤੇ ਗਏ ਫਰਜ਼ੀ ਕੇਸਾਂ ਦੀ ਪੜਤਾਲ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਬਿਕਰਮ ਸਿੰਘ ਮਜੀਠੀਆ ਨੂੰ ਜੇਲ ਭੇਜਣ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸਿਆਸੀ ਰੰਜ਼ਿਸ਼ ਤਹਿਤ ਕਿਸੇ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋਵੇਗੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media