
ਬਠਿੰਡਾ, 12 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਮੁਲਤਾਨੀਆਂ ਰੋਡ ਸਥਿਤ ਗਲੀ ਨੰਬਰ 16 ਭਾਈ ਗੁਰਮੀਤ ਸਿੰਘ ਦੇ ਨਵੇਂ ਘਰ ਵਿਖੇ ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਉਨ੍ਹਾ ਨੇ ਗੁਰਬਾਣੀ ਵਿਚ ਭਗਤ ਪ੍ਰਲਾਦ ਦੀ ਸਾਖੀ ਸੁਣਾ ਕੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਗੁਰਦਰਸ਼ਨ ਸਿੰਘ, ਦਿਲਜੀਤ ਸਿੰਘ,ਇੰਦਰਜੀਤ ਸਿੰਘ ਗੋਪੀ, ਗੁਰਜਿੰਦਰ ਸਿੰਘ ਸਾਹਨੀ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਬਨਾਸ਼ ਸਿੰਘ ਸੋਢੀ, ਬਲਦੇਵ ਸਿੰਘ ਆਦਿ ਮੈਂਬਰਾਂ ਨੇ ਹਾਜਰੀ ਭਰੀ।ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸੁਸਾਇਟੀ ਵਲੋਂ ਗ੍ਰਹਿ ਨਿਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media