Friday, September 4, 2026

ਪੰਜਾਬੀ ਸਾਹਿਤ ਸਭਾ ਵੱਲੋਂ ਕਿਤਾਬ ਲੋਕ ਅਰਪਣ ਅਤੇ ਸਨਮਾਨ ਸਮਾਰੋਹ 19 ਨੂੰ

ਧੂਰੀ, 12 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਵੱਲੋਂ ਸੰਪਾਦਿਤ ਸਾਂਝਾ ਕਾਵਿ ਸੰਗ੍ਰਹਿ “ਚੰਨ ਸਿਤਾਰੇ ਜੁਗਨੂੰ” ਲੋਕ ਅਰਪਣ ਅਤੇ ਸਨਮਾਨ ਸਮਾਰੋਹ 19 ਮਾਰਚ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸ਼੍ਰੀ ਮਿੱਤਰ ਸੈਨ ਮੀਤ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਣਗੇ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸੁਰਿੰਦਰਪ੍ਰੀਤ ਘਣੀਆ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਵੀਨਾ ਭੱਲਾ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਜਨਰਲ ਸਕੱਤਰ ਗੁਰਦਿਆਲ ਨਿਰਮਾਣ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਲੋਕ ਸਾਹਿਤ ਮੰਚ (ਰਜਿ.) ਲੂਧਿਆਣਾ ਵੱਲੋਂ ਗਜ਼ਲਗੋ ਕਰਮ ਸਿੰਘ ਜ਼ਖਮੀ ਨੂੰ `ਰਾਮ ਲਾਲ ਪ੍ਰੇਮੀ ਯਾਦਗਾਰੀ ਐਵਾਰਡ`, ਕਾਕਾ ਰਣਧੀਰ ਸਿੰਘ ਪ੍ਰਦੇਸੀ ਅਤੇ ਪ੍ਰਦੇਸੀ ਪਰਿਵਾਰ ਵੱਲੋਂ ਗਜ਼ਲਗੋ ਜੰਗ ਸਿੰਘ ਫੱਟੜ ਨੂੰ `ਅਜੀਤ ਸਿੰਘ ਪ੍ਰਦੇਸੀ ਯਾਦਗਾਰੀ ਐਵਾਰਡ` ਅਤੇ ਨਵਦੀਪ ਜਵੰਧਾ ਸਪੁੱੱਤਰੀ ਪ੍ਰਿੰ. ਕ੍ਰਿਪਾਲ ਸਿੰਘ ਜਵੰਧਾ ਵੱਲੋਂ ਲੇਖਿਕਾ ਅਰਵਿੰਦਰ ਕੌਰ ਕਾਕੜਾ ਨੂੰ `ਹਰਮਿੰਦਰ ਕੌਰ ਜਵੰਧਾ ਯਾਦਗਾਰੀ ਐਵਾਰਡ` ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਅੰਤ ਵਿੱਚ ਇੱਕ ਕਵੀ ਦਰਬਾਰ ਵੀ ਲਗਾਇਆ ਜਾਵੇਗਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply