Monday, July 8, 2024

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿਖੇ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬੀਤੇ ਦਿਨੀ ਅੱਠਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਕੂਲ ਕਮੇਟੀ ਪ੍ਰਧਾਨ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਹੋਰ ਕਮੇਟੀ ਮੈਂਬਰ ਸ਼ਾਮਿਲ ਹੋਏ। PPN1203201724ਸੱਤਵੀਂ ਕਲਾਸ ਦੇ ਬੱਚਿਆਂ ਵਲੋਂ ਆਪਣੀ ਸੀਨੀਅਰ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਇਸ ਪਾਰਟੀ ਦੌਰਾਨ ਡਾਂਸ, ਗੀਤ, ਭੰਗੜੇ ਤੇ ਗਿੱਧੇ ਤੋਂ ਇਲਾਵਾ ਕੈਂਡਲ ਅਤੇ ਬੈਲੂਨ ਮੁਕਾਬਲੇ ਕਰਵਾਏ ਗਏ।ਇਸ ਸਮੇਂ ਅੱਠਵੀਂ ਕਲਾਸ ਦੇ ਦਿਲਰਾਜ ਸਿੰਘ ਸਪਿਰਟ ਆਫ ਸਕੂਲ ਅਤੇ ਪੁਨੀਤ ਕੌਰ ਮਿਸ ਪੰਜਾਬਣ ਐਲਾਨੇ ਗਏ।ਜਦਕਿ ਪ੍ਰਿਆਦੀਪ ਕੌਰ ਸਪਿਰਟ ਆਫ ਸਕੂਲ ਤੇ ਹਰਮੀਤ ਨੂੰ ਬੈਸਟ ਟਰਬਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਹਰਜਾਪ ਸਿੰਘ ਨੇ ਬੱਚਿਆਂ ਨੂੰ ਸ਼ੁੱਭਇਛਾਵਾਂ ਦੇ ਕੇ ਉਨਾਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ।PPN1203201725ਉਹਨਾਂ ਕਿਹਾ ਕਿ ਉਹ ਇਮਤਿਹਾਨਾਂ ਵਿਚੋਂ ਵਧੀਆ ਨੰਬਰ ਲੈ ਕੇ ਮੈਰਿਟ ਪੁਜੀਸ਼ਨਾਂ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਅਤੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ।ਸਕੂਲ ਸੈਕਟਰੀ ਜਸਬੀਰ ਸਿੰਘ ਸੱਗੂ ਨੇ ਵੀ ਵਿਦਿਆਰਥੀਆਂ ਨੂੰ ਅਹਿਮ ਪੁਜੀਸ਼ਨਾਂ ਪ੍ਰਾਪਤ ਕਰਕੇ ਉਚੇ ਅਹੁੱਦਿਆਂ ਤੇ ਬਿਰਾਜਮਾਨ ਹੋਣ ਦਾ ਅਸ਼ੀਰਵਾਦ ਦਿੱਤਾ।PPN1203201726
ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ ਨੇ ਸਕੂਲ ਛੱਡ ਕੇ ਜਾਣ ਵਾਲੇ ਬੱਚਿਆਂ ਨੂੰ ਅੱਗੇ ਜਾ ਕੇ ਅਧਿਆਪਕਾਂ ਤੇ ਸਾਥੀ ਵਿਦਿਆਰਥੀਆਂ ਦਾ ਮਾਣ ਸਨਮਾਨ ਕਰਨ ਲਈ ਪ੍ਰੇਰਿਆ।ਵਾਇਸ ਪ੍ਰਿੰਸੀਪਲ ਸੁਰਿੰਦਰ ਕੌਰ ਤੇ ਡੇਜ਼ੀ ਮੈਡਮ ਨੇ ਵੀ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਈ।ਇਸ ਮੌਕੇ ਸਤਪਾਲ ਸਿੰਘ, ਜਗਦੀਸ਼ ਕੌਰ, ਅੰਮ੍ਰਿਤਪਾਲ ਕੌਰ, ਬਲਜੀਤ ਚੌਹਾਨ, ਮਨਮੀਤ ਕੌਰ, ਪਰਮਜੀਤ ਕੌਰ, ਅੰਮ੍ਰਿਤਪਾਲ ਕੌਰ, ਮੈਡਮ ਸ਼ਮਾ ਆਦਿ ਹਾਜ਼ਰ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply