ਬਠਿੰਡਾ, 13 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾੳੂਨ ਫੇਜ਼-1 ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਕੇ ਕੀਤਾ ਗਿਆ।ਉਪਰੰਤ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਡਾ: ਨਾਗਪਾਲ ਦੇ ਜਥੇ ਨਾਲ ਗੁਰੂ ਨਾਨਕ ਦਰਬਾਰ ਧੋਬੀਆਣਾ ਬਸਤੀ ਵਾਲੇ ਗੁਰਸਿੱਖ ਬੱਚਿਆਂ ਵਲੋਂ ਅਤੇ ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਅੰਮ੍ਰਿਤਸਰ ਵਾਲਿਆਂ ਵਲੋਂ ਵੀ ਹਾਜ਼ਰੀ ਲਗਵਾਈ ਗਈ।
ਰਾਤ ਦੇ ਗਿਆਰਾਂ ਵਜੇ ਤੱਕ ਚੱਲੇ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਜਥੇ ਸਮੇਤ ਸ਼ਬਦ ਕੀਤਰਨ ਦੀ ਛਹਿਬਰ ਲਾ ਕੇ ਜਿਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਬਾਣੀ ਦੀ ਮਹੱਤਤਾ ਬਾਰੇ ਦੱਸਿਆ।ਅਰਦਾਸ ਉਪਰੰਤ ਫਲ ਅਤੇ ਪਕੋੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਇਸਤਰੀ ਸਤਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਸੇਵਾ ਕਰ ਕੇ ਜੀਵਨ ਸਫਲਾ ਕੀਤਾ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media