Tuesday, September 29, 2026

ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਦੀ ਹੂੰਝਾ ਫੇਰ ਜਿੱਤ ਨਾਲ ਹਲਕੇ `ਚ ਖੁਸ਼ੀ ਦਾ ਮਾਹੋਲ

ਅਲ਼ਗੋਂ ਕੋਠੀ, 14 ਮਾਰਚ (ਪੰਜਾਬ ਪੋਸਟ ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਹੂੰਝਾ ਫੇਰ ਜਿੱਤ ਨਾਲ ਹਲਕੇ ਵਿੱਚ ਖੁਸ਼ੀ ਦਾ ਮਾਹੋਲ ਬਣਿਆ ਹੋਇਆ ਹੈ ਅਤੇ ਵਰਕਰ ਵੱਖ-ਵੱਖ ਤਰੀਕਿਆਂ ਨਾਲ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।PPN1403201701ਕਾਂਗਰਸੀ ਆਗੂਆਂ ਜਥੇਦਾਰ ਮਿਲਖਾ ਸਿੰਘ ਅਲਗੋਂ, ਬਲਾਕ ਸਮੰਤੀ ਮੈਂਬਰ ਸੁਖਜਿੰਦਰ ਸਿੰਘ ਬਾਸਰਕੇ, ਸਰਪੰਚ ਸਿਮਰਜੀਤ ਸਿੰਘ ਭੈਣੀ, ਸਾਬਕਾ ਸਰਪੰਚ ਮੇਹਰ ਸਿੰਘ ਭੂਰਾ ਕਰੀਮਪੁਰਾ, ਬਾਊ ਰਾਮ ਅਲਗੋਂ ਕੋਠੀ ਨੇ ਸੁਖਪਾਲ ਸਿੰਘ ਭੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਬੇਮਿਸਾਲ ਜਿੱਤ ਨੇ ਇਹ ਸਾਬਤ ਕਰ ਦਿਤਾ ਹੈ ਕਿ ਲੋਕ ਕਾਂਗਰਸ ਪਾਰਟੀ ਨੂੰ ਦਿਲੋਂ ਪਿਆਰ ਕਰਦੇ ਹਨ, ਇਸੇ ਲਈ ਹਲਕੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ।ਉਨਾਂ ਕਿਹਾ ਕਿ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਨਾਲ ਪੂਰੇ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਮਾਣ ਵਧਿਆ ਹੈ।ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਕਾਂਗਰਸ ਪਾਰਟੀ ਵਿਸ਼ੇਸ਼ ਤੋਰ `ਤੇ ਕਦਮ ਚੁੱਕੇਗੀ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply