Monday, March 30, 2026

ਖ਼ਾਲਸਾ ਯੂਨੀਵਰਸਿਟੀ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ

PPN1403201718 ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੀ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸਿੱਖ ਵਾਤਾਵਰਣ ਦਿਵਸ ਮੌਕੇ ਈਕੋਸਿੱਖ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਖਾਲਸਾ ਯੂਨੀਵਰਸਿਟੀ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਯਤਨ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਈਕੋਸਿੱਖ ਦੇ ਮੁੱਖੀ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ ਨੇ ਅੱਜ ਦੇ ਦਿਨ ਦੀ ਮਹੱਤਤਾ ਅਤੇ ਦੁਨੀਆ ਭਰ ’ਚ ਵਾਤਾਵਰਣ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਚਾਨਣਾ ਪਾਇਆ। ਪ੍ਰੋਗਰਾਮ ਦੇ ਸ਼ੁਰੂਆਤ ’ਚ ’ਵਰਸਿਟੀ ਦੇ ਰਜਿਸਟਰਾਰ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਆਏ ਹੋਏ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਡਾ. ਢਿੱਲੋਂ ਨੇ ਆਪਣੇ ਸਵਾਗਤੀ ’ਚ ਵਿਸ਼ਵ ਪੱਧਰ ’ਤੇ ਸਿੱਖਾਂ ਦੁਆਰਾ ਵਾਤਾਵਰਣ ਨੂੰ ਬਚਾਉਣ ਲਈ ਈਕੋ ਸਿੱਖ ਸੰਸਥਾ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਦਿਵਸ ਮਨਾਉਣ ਲਈ ਵਿਸ਼ਵ ਪੱਧਰ ‘ਤੇ ਵਾਤਾਵਰਣ ਦੀ ਹੋ ਰਹੀ ਗਿਰਾਵਟ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਸ: ਗੁਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਮਿਲ ਜੁਲ ਕੇ ਵਾਤਾਵਰਣ ਨੂੰ ਬਚਾਉਣ ਲਈ ਕੋਸ਼ਿਸ਼ਾਂ ਕਰਨ ਲਈ ਕਿਹਾ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਾਡੇ ਦੁਆਰਾ ਬਚਾਇਆ ਗਿਆ ਵਾਤਾਵਰਣ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਫਾਇਦਾ ਪਹੁੰਚਾਏਗਾ ਨਹੀਂ ਤਾਂ ਇਸ ਦੇ ਮਾੜੇ ਨਤੀਜੇ ਉਨ੍ਹਾਂ ਨੂੰ ਭੁਗਤਣੇ ਪੈਣਗੇ। PPN1403201719
ਇਸ ਦੌਰਾਨ ਵਾਤਾਵਰਣ ’ਚ ਆ ਰਹੇ ਬਦਲਾਅ ਸਬੰਧੀ ਵੀਡਿਓ ਦਿਖਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ’ਤੇ ਪ੍ਰਸ਼ਨ-ਉਤਰ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ ਭਾਸ਼ਣ ਦੇ ਮਧਿਅਮ ਰਾਹੀਂ ਸਾਰੇ ਸਰੋਤਿਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕੀਤਾ। ਪ੍ਰੋਗਰਾਮ ਦੇ ਅੰਤ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਸ: ਗੁਨਬੀਰ ਸਿੰਘ ਅਤੇ ਡਾ. ਢਿੱਲੋਂ ਵੱਲੋਂ ਸਰਟੀਫ਼ਿਕੇਟ ਤਕਸੀਮ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਹਰਪ੍ਰੀਤ ਕੌਰ ਵਾਈਸ ਪ੍ਰਿੰਸੀਪਲ, ਦੀਪਕਾ, ਮਨਿੰਦਰ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥਣਾਂ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply