Monday, March 30, 2026

ਮਾਸਟਰ ਹੁਸ਼ਿਆਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

PPN1403201724ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਮਾਸਟਰ ਹੁਸ਼ਿਆਰ ਸਿੰਘ ਸ਼ਾਮਗੜ ਜੋ ਬਤੌਰ ਹਿਸਾਬ ਮਾਸਟਰ ਸਰਕਾਰੀ ਮਿਡਲ ਸਕੂਲ ਗੱਗੋਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਐਸ. ਐਸ. ਏ. ਰਮਸਾ ਇਕਾਈ ਜ਼ਿਲਾ ਰੋਪੜ ਦਾ ਪ੍ਰਧਾਨ ਹੈ, ਨੂੰ ਬੀਤੇ ਦਿਨੀਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਪਿਤਾ ਸੁਰਿੰਦਰਪਾਲ ਸਿੰਘ ਕੁਝ ਦਿਨ ਬੀਮਾਰ ਰਹਿਣ ਪਿੱਛੋਂ ਸਵਰਗਵਾਸ ਹੋ ਗਏ। ਜਿਨਾਂ ਦਾ ਅੰਤਿਮ ਸਸਕਾਰ ਪਿੰਡ ਸ਼ਾਮਗੜ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਮਿਤੀ 15 ਮਾਰਚ ਦਿਨ ਬੁੱਧਵਾਰ ਨੂੰ ਪਿੰਡ ਦੇ ਗੁਰਦੁਆਰਾ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਪਾਏ ਜਾਣਗੇ। ਇਸ ਸਬੰਧ ਵਿੱਚ ਅਧਿਆਪਕ ਚੇਤਨਾ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ, ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਆਪਣੀਆਂ ਸੰਸਥਾਵਾਂ ਦੇ ਸਮੂਹ ਮੈਂਬਰਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply