Wednesday, April 1, 2026

ਹੋਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਨੇ ਸਾਬੀ ਗਿੱਲ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨਾਮਵਰ ਮਹਿਲਾ ਤੇ ਸਮਾਜ ਭਲਾਈ ਸੰਸਥਾ ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵੱਲੋਂ ਸ਼ਪੱਸ਼ਟ ਬਹੁਮਤ ਲੈ ਕੇ ਸੂਬੇ ਦੀ ਸੱਤਾ `ਤੇ ਕਾਬਜ਼ ਹੋਣ ਜਾ ਰਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਐਸ.ਟੀ ਸੈਲ ਦੇ ਸੂਬਾਈ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ ਗਿੱਲ ਦਾ ਮੂੰਹ ਮਿੱਠਾ ਕਰਵਾਇਆ ਕਰਵਾ ਕੇ ਸਨਮਾਨਿਤ ਕੀਤਾ ਗਿਆ।PPN1403201731ਸੁੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਜਨਰਲ ਸਕੱਤਰ ਮਨਿੰਦਰਦੀਪ ਕੌਰ ਆਦਿ ਨੇ ਸਾਬੀ ਗਿਲ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ।ਹਰਪਵਨਪ੍ਰੀਤ ਕੌਰ ਸੰਧੂ ਨੇ ਇਸ ਸਮੇਂ ਕਿਹਾ ਕਿ ਗੁਰਿੰਦਰ ਸਿੰਘ ਸਾਬੀ ਗਿੱਲ ਨੇ ਦਲਿਤ ਸਮਾਜ ਦੀ ਭਲਾਈ ਵਾਸਤੇ ਜੋ ਕੁੱਝ ਕੀਤਾ ਹੈ ਉਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।ਆਸ ਕੀਤੀ ਜਾਂਦੀ ਹੈ ਕਿ ਹੁਣ ਉਹ ਆਪਣੀ ਸਰਕਾਰ ਪਾਸ ਦਲਿਤ ਭਾਈਚਾਰੇ ਦੇ ਨਾਲ-ਨਾਲ ਮਹਿਲਾਵਾਂ ਦੇ ਹੱਕਾਂ ਤੇ ਅਧਿਕਾਰਾਂ ਤੇ ਮਾਨ-ਸਨਮਾਨ ਲਈ ਆਵਾਜ਼ ਬੁਲੰਦ ਕਰਨਗੇ।ਗੁਰਿੰਦਰ ਸਿੰਘ ਸਾਬੀ ਗਿੱਲ ਨੇ ਕਿਹਾ ਕਿ ਦਲਿਤ ਭਾਈਚਾਰੇ ਤੇ ਮਹਿਲਾ ਵਰਗ ਵਾਸਤੇ ਸ਼ੁਰੂ ਕੀਤੀਆਂ ਗਈਆਂ ਸਹੂਲਤਾਂ ਹੂ-ਬ-ਹੂ ਲਾਗੂ ਰਹਿਣਗੀਆਂ।ਸਗੋਂ ਇਸ ਵਿੱਚ ਹੋਰ ਵੀ ਵਾਧਾ ਕੀਤਾ ਜਾਵੇਗਾ।ਇਸ ਮੌਕੇ ਲਖਬੀਰ ਸਿੰਘ, ਜਸਪਾਲ ਸਿੰਘ, ਸੈਫੀ ਸੰਧੂ, ਐਨਮ ਸੰਧੂ, ਬਲਜਿੰਦਰ ਸਿੰਘ ਮੱਟੂ, ਬਲਦੇਵ ਰਾਜ, ਜੀ.ਐਸ. ਲੱਕੀ ਸੰਧੂ, ਜਸਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply