Wednesday, April 1, 2026

ਨਸ਼ਿਆਂ ਦੇ ਵਪਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡਾ. ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਦੀ ਹੋਈ ਇਤਿਹਾਸਿਕ ਜਿੱਤ ਅਤੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀ ਹੋਈ ਇਤਿਹਾਸਿਕ ਜਿੱਤ ਦੇ ਕਾਰਨ ਅਜ ਉਨਾਂ ਦੇ ਗ੍ਰਹਿ ਹੋਲੀ ਸਿਟੀ ਵਿਖੇ ਉਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਲਗਾਤਾਰ ਤਾਂਤਾ ਲੱਗਾ ਰਿਹਾ।PPN1403201733 ਜ਼ਿਲਾ ਅੰਮ੍ਰਿਤਸਰ ਦੇ ਵੱਖ ਵੱਖ ਹਲਕਿਆਂ ਤੋਂ ਇਲਾਵਾ ਖਾਸ ਕਰ ਕੇ ਹਲਕਾ ਪੂਰਬੀ ਦੇ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀ ਅਤੇ ਹਲਕਾ ਪੂਰਬੀ ਦੀਆਂ ਵੱਖ ਵੱਖ ਸੰਸਥਾਵਾਂ ਦੇ ਮੁਖੀਆਂ ਅਤੇ ਹੋਰਨਾਂ ਇਲਾਕੇ ਦੇ ਲੋਕਾਂ ਨੇ ਆ ਕੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੂੰ ਵਧਾਈਆਂ ਦਿਤੀਆਂ ਅਤੇ ਮੂੰਹ ਮਿੱਠਾ ਕਰਵਾਇਆ।ਅੱਜ ਸੀਨੀਅਰ ਕਾਂਗਰਸੀ ਆਗੂ ਰਿੰਕੂ ਮੱਤੇਵਾਲ, ਕੌਂਸਲਰ ਦਮਨ ਦੀਪ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ, ਸਮਾਜ ਸੇਵਕ ਸੁਨੀਲ ਸੋਨੂੰ ਸ਼ਰਮਾ, ਕਬੀਰ ਸ਼ਰਮਾ, ਐਡਵੋਕੇਟ ਸੰਦੀਪ ਗੋਰਸੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਰਪਾਲ ਸਿੰਘ ਵੇਰਕਾ ਨੇ ਆਪਣੇ ਆਪਣੇ ਸਾਥੀਆਂ ਨਾਲ ਵਿਸ਼ੇਸ਼ ਤੌਰ ਤੇ ਮੈਡਮ ਨਵਜੋਤ ਕੌਰ ਸਿੱਧੂ ਨੂੰ ਵਧਾਈ ਦਿਤੀ। ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਵਿਚੋਂ ਗੁੰਡਾਗਰਦੀ ਅਤੇ ਨਸ਼ਿਆਂ ਦਾ ਪ੍ਰੂਰੀ ਤਰਾਂ ਖਾਤਮਾ ਕੀਤਾ ਜਾਵੇਗਾ ਅਤੇ ਪੰਜਾਬ ਵਾਸੀਆਂ ਨੂੰ ਇਕ ਸਾਫ ਸੁਥਰਾ, ਭਿ੍ਰਸ਼ਟਾਚਾਰ ਰਹਿਤ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਾਂਗਰਸ ਸਰਕਾਰ ਬਣਾਉਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਕਿਸੇ ਵੀ ਕੀਮਤ ਤੇ ਨਸ਼ਿਆਂ ਦੇ ਵਪਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਤੇ ਕਾਨੂੰਨੀ ਕਾਰਵਾਈ ਕਰਕੇ ਉਨਾਂ ਨੂੰ ਜੇਲ  ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।
ਇਸ ਮੌਕੇ ਪੀ. ਏ. ਗਿਰੀਸ਼ ਸ਼ਰਮਾ, ਗੌਰਵ ਵਾਸੂਦੇਵ, ਸੰਦੀਪ ਸਿੰਘ, ਅਮਨ ਮਨੀ, ਜਰਨੈਲ ਸਿੰਘ, ਹਰੀਦੇਵ ਸ਼ਰਮਾ ਬਲਾਕ ਪ੍ਰਧਾਨ, ਮਲੂਕ ਸਿੰਘ, ਰਾਣਾ ਵੇਰਕਾ, ਪੁਸ਼ਪਿੰਦਰ ਸਿੰਘ ਸੱਗੂ, ਹਰਪਾਲ ਸਿੰਘ,ਦਿਲਬਾਗ ਸਿੰਘ ਸੰਧੂ, ਡਾ. ਸੁਪਿੰਦਰ ਸਿੰਘ ਢਿਲੋਂ, ਸੁਖਪਾਲ ਸਿੰਘ, ਪ੍ਰਭ ਪੰਡੋਰੀ, ਪਿੰ੍ਰ ਅਰੁਣ ਮਲਹੋਤਰਾ ਆਦਿ ਹਾਜ਼ਰ ਸਨ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply