Monday, April 6, 2026

ਭੁੱਲਰ ਦੇ ਜਿੱਤਣ ਦੀ ਖੁਸ਼ੀ `ਚ ਆਸਲ ਨੇ ਵੰਡੇ ਲੱਡੂ

ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ `ਤੇ ਭਰੋਸਾ ਜਤਾਉਂਦੇ ਹੋਏ ਕਾਂਗਰਸ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾ ਕੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ ।PPN1503201701ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ ਨੇ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਦੀ ਖੁਸ਼ੀ `ਚ ਅੱਡਾ ਅਮਰਕੋਟ ਵਿਖੇ ਲੱਡੂ ਵੰਡਣ ਮੋਕੇ ਹੋਏ ਇਕਠ ਵਿੱਚ ਕੀਤਾ ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਨਾਲ ਚੋਣਾਂ ਦੋਰਾਨ ਕੀਤੇ ਵਾਅਦਿਆਂ ਨੂੰ ਪਹਿਲ ਦੇ ਅਧਾਰ `ਤੇ ਪੂਰਾ ਕਰਨਗੇ ।ਹਲਕਾ ਖੇਮਕਰਨ ਤੋਂ ਵਡੇ ਫਰਕ ਨਾਲ ਜਿੱਤ ਦਰਜ ਕਰਨ ਵਾਲੇ ਸੁਖਪਾਲ ਸਿੰਘ ਭੁੱਲਰ ਨੂੰ ਵਧਾਈਆਂ ਦਿੰਦੇ ਹੋਏ ਹਲਕੇ ਦੇ ਸਮੂਹ ਵੋਟਰਾਂ ਦਾ ਕਾਂਗਰਸ ਨੂੰ ਜਿੱਤ ਦਿਵਾਉਣ ਤੇ ਧੰਨਵਾਦ ਕੀਤਾ ।ਇਸ ਮੋਕੇ ਨਰਿੰਦਰ ਸਿੰਘ, ਕੁਲਵਿੰਦਰ ਸਿੰਘ ਆੜਤੀ, ਸੁਰਿੰਦਰ ਪਾਲ ਪਾਸੀ, ਮੈਂਬਰ ਮਲਕੀਤ ਸਿੰਘ, ਰਕੇਸ਼ ਕੁਮਾਰ ਮਲਹੋਤਰਾ, ਸਕੰਦਰ ਸਿੰਘ, ਹਰਪ੍ਰੀਤ ਸਿੰਘ ਧਿਆਣਾ, ਰਾਜ ਕੁਮਾਰ, ਰਮਨ ਕੁਮਾਰ, ਕਵਲ ਸ਼ਰਮਾ, ਪਰਮਜੀਤ ਸਿੰਘ, ਪੰਡਤ ਮੁਰਲੀ ਮਨੋਹਰ ਜੋਤਸ਼ੀ, ਗੁਰਜੀਤ ਸਿੰਘ, ਲਵ ਰਾਜਪੂਤ, ਰਾਜਬੀਰ ਸਿੰਘ ਰਾਜੂ ਤੇ ਦਲਜੀਤ ਸਿੰਘ ਆਦਿ ਹਾਜਰ ਸਨ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply