ਅਲ਼ਗੋਂ ਕੋਠੀ, 15 ਮਾਰਚ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋਂ ਮਾਝੇ ਦੇ ਜਰਨੈਲ ਕਹਾਉਂਦੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਨੂੰ ਭਾਰੀ ਬਹੁਮਤ ਨਾਲ ਹਰਾਉਣ ਵਾਲੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਹੋਈ ਜਿੱਤ `ਤੇ ਸਾਬਕਾ ਸਰਪੰਚ ਅਵਤਾਰ ਸਿੰਘ ਕਲੰਝਰ ਨੇ ਵਧਾਈ ਦਿੱਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਸਾਬਕਾ ਸਰਪੰਚ ਅਵਤਾਰ ਸਿੰਘ ਕਲੰਝਰ ਨੇ ਕਿਹਾ ਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਬਦਲਾ ਮਾਝੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਵੱਡੀ ਹਾਰ ਦੇ ਕੇ ਲਿਆ ਹੈ।ਉਨਾਂ ਨੇ ਹਲਕਾ ਖੇਮਕਰਨ ਦੀ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਅਤੇ ਵੋਟਰਾਂ ਤੇ ਸਮੱਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਝੇ ਦੇ ਲੋਕਾਂ ਨੇ ਇਸ ਵਾਰ ਜਿਲਾ ਤਰਨ ਤਾਰਨ ਦੀਆਂ ਚਾਰੇ ਸੀਟਾਂ ਕਾਂਗਰਸ ਦੀ ਝੋਲੀ ਪਾ ਕੇ ਇਤਿਹਾਸ ਸਿਰਜਿਆ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media