ਬਠਿੰਡਾ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮੁਹੱਲਾ ਹਾਜ਼ੀ ਰਤਨ ਗੇਟ ਵਿਖੇ ਸਥਿੱਤ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਾਈ ਸ਼ਾਨੋ ਸ਼ੋਕਤ ਦੇ ਪ੍ਰਤੀਕ ਪਾਵਨ ਤਿਉਹਾਰ ਹੋਲਾ ਮਹੱਲਾ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਗੁਰਮਤਿ ਸਮਾਗਮ ਦੀ ਅਰੰਭਤਾ ਭਾਈ ਕ੍ਰਿਸ਼ਨ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਪਾਵਨ ਗੁਰਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਕਥਾਵਾਚਕ ਭਾਈ ਤਿਰਲੋਕ ਸਿੰਘ ਸਮਾਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਰਬੰਸਦਾਨੀ ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸਿਸ ਕੀਤੀ ਵਿਰਾਸਤੀ ਖੇਡ ਗੱਤਕੇ ਨੂੰ ਨੌਜਵਾਨ ਪੀੜ੍ਹੀ ਜਰੂਰ ਅਪਣਾਵੇ। ਉਨ੍ਹਾਂ ਦੱਸਿਆ ਕਿ ਗਤਕਾਬਾਜੀ ਜਿੱਥੇ ਆਤਮ ਰੱਖਿਆ ਵਾਲੀ ਖੇਡ ਹੈ, ਉਥੇ ਹੀ ਇਹ ਸਭ ਤੋਂ ਚੰਗੀ ਕਸਰਤ ਵੀ ਹੈ ਜੋ ਮਨੁੱਖੀ ਸਰੀਰ ਨੂੰ ਹਮੇਸ਼ਾ ਨਵਾਂ ਨਰੋਆ ਤੇ ਤਾਜਾ ਰੱਖਣ ਵਿਚ ਸਹਾਈ ਹੁੰਦੀ ਹੈ। ਉਨ੍ਹਾਂ ਸੰਗਤਾਂ ਨੂੰ ਮਨਮਤਿ ਨੂੰ ਤਿਆਗ ਕੇ ਗੁਰਮਤਿ ਨਾਲ ਜੁੜਨ ਲਈ ਪ੍ਰੇਰਿਆ। ਅਰਦਾਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਿਆ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media