ਸੰਦੌੜ, 15 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਸੇਰਗੜ ਚੀਮਾ ਵੱਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਬਾਬੇ ਸਿੰਘ ਸਹੀਦਾਂ ਦੀ ਯਾਦ ਨੂੰ ਸਮਰਪਿਤ 6ਵਾਂ ਕਬੱਡੀ ਕੱਪ ਕੁੱਝ ਪ੍ਰਬੰਧਕੀ ਕਾਰਣਾਂ ਕਰਕੇ ਹੁਣ 16 ਅਤੇ 17 ਮਾਰਚ ਦੀ ਬਜਾਏ 20 ਅਤੇ 21 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਸਿਕੰਦਰ ਸਿੰਘ ਅਤੇ ਖਜਾਨਚੀ ਬਰਿੰਦਰ ਸਿੰਘ ਜੋਨੀ ਨੇ ਦੱਸਿਆ ਕਿ ਕੁੱਝ ਪ੍ਰਬੰਧਕੀ ਕਾਰਣਾਂ ਕਰਕੇ ਟੂਰਨਾਮੈਂਟ ਦੀਆਂ ਤਾਰੀਖਾਂ ਵਿਚ ਫੇਰਬਦਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕਬੱਡੀ ਕੱਪ ਦੌਰਾਨ 20 ਮਾਰਚ ਨੂੰ ਕਬੱਡੀ 45, 57 ਕਿਲੋ ਭਾਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ ਜਦਕਿ 21 ਮਾਰਚ ਨੂੰ ਕਬੱਡੀ 75 ਕਿਲੋ ਅਤੇ ਕਬੱਡੀ ਇਕ ਪਿੰਡ ਓਪਨ ਦੇ ਮੈਚ ਕਰਵਾਏ ਜਾਣਗੇ।ਕਬੱਡੀ ਇਕ ਪਿੰਡ ਓਪਨ ਦੀ ਜੇਤੂ ਟੀਮ ਨੂੰ 41 ਹਜਾਰ ਅਤੇ ਉਪ ਜੇਤੂ ਟੀਮ ਨੂੰ 31 ਹਜਾਰ ਰੁਪਏ ਅਤੇ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਸੋਨੇ ਦੀਆਂ ਮੁੰਦੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਗੁਰਮੇਲ ਸਿੰਘ ਵਾਰੀਆ, ਜਗਦੇਵ ਸਿੰਘ ਜੱਗੀ, ਬਲਜਿੰਦਰ ਸਿੰਘ, ਦੀਪ ਲਵ, ਰਣਜੀਤ ਸਿੰਘ, ਪਿਰਤਾ ਚੀਮਾ, ਗੋਲਡੀ ਚੀਮਾ, ਸਤਨਾਮ ਸਿੰਘ, ਜਸਪਾਲ ਸਿੰਘ ਪਾਲਾ, ਕੁਲਜੀਤ ਸਿੰਘ ਕਾਲਾ ਆਦਿ ਕਲੱਬ ਮੈਂਬਰ ਹਾਜਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media