Monday, July 8, 2024

ਫਾਜਿਲਕਾ ਜਿਲ੍ਹੇ ਵਿਚ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨਸ਼ਾ ਛਡਾਉ ਕੇਂਦਰ ਸਥਾਪਤ – ਬਰਾੜ

ਨਸ਼ਾ ਛਡਾਉ ਕੇਂਦਰਾਂ ਵਿਚ ਮਰੀਜਾਂ ਦਾ ਹੋਵੇਗਾ ਮੁਫਤ ਇਲਾਜ

PPN200607

ਫਾਜਿਲਕਾ, 20 ਜੂਨ (ਵਿਨੀਤ ਅਰੋੜਾ)-  ਨਸ਼ਿਆਂ ਦਾ ਸ਼ਿਕਾਰ ਲੋਕਾਂ ਨੂੰ ਨਸ਼ਾ ਛਡਾਉਣ ਅਤੇ ਉਨ੍ਹਾਂ ਦੇ ਇਲਾਜ ਲਈ ਫਾਜਿਲਕਾ ਜਿਲ੍ਹੇ ਵਿਚ ਤਿੰਨ ਨਸ਼ਾ ਛਡਾਉ ਕੇਂਦਰ ਸਥਾਪਤ ਕੀਤੇ ਗਏ ਹਨ।ਜਿੱਥੇ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋ ਨਸ਼ਿਆ ਦੇ ਸ਼ਿਕਾਰ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ।ਇਸ ਸਬੰਧ ਵਿਚ ਤਿੰਨ ਨੋਡਲ ਅਫਸਰ ਬਣਾਏ ਗਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਨਸ਼ਾ ਛਡਾਉ ਕੇਂਦਰਾਂ ਦਾ ਨਰੀਖਣ ਕਰਨ ਉਪਰੰਤ ਦਿੱਤੀ ।ਇਸ ਮੋਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਤੇ ਡਾ.ਬਲਦੇਵ ਰਾਜ ਚਾਵਲਾ ਸਿਵਲ ਸਰਜਨ ਵੀ ਮੋਜੂਦ ਸਨ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਫਾਜਿਲਕਾ ਜਿਲ੍ਹੇ ਦੇ ਫਾਜਿਲਕਾ ਹੈਡ ਕਵਾਟਰ ਤੇ ਸਿਵਲ ਹਸਪਤਾਲ ਵਿਖੇ ਨਸ਼ਾ ਛਡਾਉ ਕੇਂਦਰ ਸਥਾਪਤ ਕੀਤਾ ਗਿਆ ਹੈ।ਇਸੇ ਤਰ੍ਹਾਂ ਜਲਾਲਾਬਾਦ ਅਤੇ ਅਬੋਹਰ ਦੇ ਸਿਵਲ ਹਸਪਤਾਲਾਂ ਵਿਚ ਵੀ ਨਸ਼ਾ ਛਡਾਉ ਕੇਂਦਰ ਸਥਾਪਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਇੰਨਾਂ ਨਸ਼ਾ ਛਡਾਉ ਕੇਂਦਰਾਂ ਵਿਚ ਸਿਹਤ ਵਿਭਾਗ ਦੇ ਮਾਹਿਰ ਡਾਕਟਰ ਮਰੀਜਾਂ ਦਾ ਇਲਾਜ ਕਰਨਗੇ ਅਤੇ ਸਾਰੇ ਕੇਂਦਰਾਂ ਵਿਚ ਮਰੀਜਾਂ ਨੂੰ ਨਸ਼ਾ ਛੱਡਣ ਲਈ ਮੁਫਤ ਦਵਾਈ ਮੁਹਇਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਚ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨਾਂ ਨਸ਼ਾ ਛਡਾਉ ਕੇਂਦਰਾਂ ਲਈ ਨੋਡਲ ਅਫਸਰ ਡਾ. ਸੀ.ਐਮ.ਕਟਾਰਿਆ ਫਾਜਿਲਕਾ, ਡਾ. ਯੁਧਿਸ਼ਟਰ ਅਬੋਹਰ ਅਤੇ ਡਾ. ਭੁਪਿੰਦਰ ਸਿੰਘ ਜਲਾਲਾਬਾਦ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਸਬੰਧੀ ਕਿਸੇ ਵੀ ਜਾਣਕਾਰੀ ਲਈ ਨੋਡਲ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਸ. ਬਰਾੜ ਨੇ ਸਮੂਹ ਜਿਲ੍ਹਾ ਵਾਸਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋ ਨਸ਼ੇ ਦੇ ਸੋਦਾਗਰਾਂ ਵਿਰੁੱਧ ਚਲਾਈ ਗਈ ਮੁਹਿਮ ਵਿਚ ਸਰਕਾਰ ਦਾ ਸਾਥ ਦੇਣ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply