ਅੰਮਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ ਦੇ ਸਬੰਧ ਵਿਚ 10 ਮਾਰਚ ਤੋਂ 13 ਮਾਰਚ ਤੱਕ ਗੁਰਦੁਆਰਾ ਸ੍ਰੀ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਬਖਸ਼ ਸਿੰਘ ਬੱਗਾ ਦੀ ਸਰਪ੍ਰਸਤੀ ਹੇਠ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਸੁਸਾਇਟੀ ਦੀ ਐਂਬੂਲੈਂਸ ਵੈਨ ਵਿਚ ਕੈਂਪ ਦੌਰਾਨ ਡਾ. ਸਤਨਾਮ ਸਿੰਘ ਅਤੇ ਲਵਪ੍ਰੀਤ ਸਿੰਘ ਵੱਲੋਂ 6345 ਮਰੀਜ਼ਾਂ ਦਾ ਚੈੱਕਅੱਪ ਕਰਕੇ ਉਨ੍ਹਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ ਠੇਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸਸੁਰਿੰਦਰ ਸਿੰਘ ਸ਼ਿੰਦਰ, ਜੀਵਨ ਸਿੰਘ, ਭੁਪਿੰਦਰ ਸਿੰਘ, ਮਾਸਟਰ ਗੁਰਚਰਨ ਸਿੰਘ ਅਤੇ ਮੋਹਨ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media