Sunday, November 8, 2026

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀ ਹੋਈ ਹੰਗਾਮੀ ਮੀਟਿੰਗ

ਜੰਡਿਆਲਾ ਗੁਰੂ, 15 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀ ਹੰਗਾਮੀ ਮੀਟਿੰਗ ਜਿਲਾ ਪ੍ਰਧਾਨ ਸਤਨਾਮ ਸਿੰਘ ਬਾਰੀਆਂ ਦੀ ਅਗਵਾਈ ਹੇਠ ਹੋਈ।ਮੀਟੰਗ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਾਰੀਆਂ ਨੇ ਦੱਸਿਆ ਕਿ 1263 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਅਤੇ ਯੋਗ ਉਮੀਦਵਾਰਾਂ ਦੀ ਕੌਂਸਲਿੰਗ ਅਤੇ ਦਸਤਾਵੇਜ਼ਾਂ ਦੀ ਪੜਤਾਲ ਵੀ ਕਰ ਲਈ ਗਈ। ਪਰ ਇਸ ਦੇ ਬਾਵਜੂਦ ਯੋਗ ਉਮੀਦਵਾਰਾਂ ਨੂੰ ਹੁਣ ਤੱਕ ਚੋਣ ਜ਼ਾਬਤਾ ਦਾ ਬਹਾਨਾ ਲਗਾ ਕੇ ਨਿਯੁੱਕਤੀ ਪੱਤਰ ਜਾਰੀ ਨਹੀਂ ਕੀਤੇ ਗਏ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਹੈਲਥ ਵਰਕਰ ਦੀਆਂ ਅਸਾਮੀਆਂ ਖਾਲੀ ਹੋਣ ਕਰਕੇ ਵਿਭਾਗ ਨੂੰ ਕਈ ਜਾਨਲੇਵਾ ਬਿਮਾਰੀਆਂ ਨੂੰ ਕੰਟਰੋਲ ਕਰਨਾ ਬਹੁਤ ਔਖਾ ਹੋ ਰਿਹਾ ਹੈ।ਉਨ੍ਹਾਂ ਨਵੀ ਬਣੀ ਸਰਕਾਰ ਨੂੰ ਅਪੀਲ ਕੀਤੀ ਕਿ ਯੋਗ ਉਮੀਦਵਾਰ ਨੂੰ ਤੁਰੰਤ ਨਿਯੁੱਕਤੀ ਪੱਤਰ ਦਿੱਤੇ ਜਾਣ।ਇਸ ਮੌਕੇ ਉਨ੍ਹਾਂ ਨਾਲ ਅਰਸ਼ ਨਾਗਰਾ, ਜਗਦੀਪ ਸਿੰਘ, ਕੁਲਦੀਪ ਸਿੰਘ ਭੈਣੀ, ਮਲਕੀਤ ਸਿੰਘ, ਗੌਤਮ, ਗੁਰਬਿੰਦਰ ਸਿੰਘ, ਗੁਰਦੇਵ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਰਾਜੀਵ ਵੇਰਕਾ, ਰਮੇਸ਼ ਕੁਮਾਰ, ਸਤਨਾਮ ਸਿੰਘ, ਤਰਸੇਮ ਸਿੰਘ, ਪਰਮਿੰਦਰ ਸਿੰਘ, ਅਮਰਜੀਤ ਸਿੰਘ ਸੋਹੀ ਆਦਿ ਹਾਜ਼ਿਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply