Wednesday, September 30, 2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਲਾ ਮਹੱਲਾ ਮਨਾਇਆ ਗਿਆ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਰਾਣੀ ਬਜਾਰ ਸ਼ਰੀਫਪੁਰਾ ਵਿਖੇ ਹੋਲੇ ਮਹੱਲੇ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਧਾਰਮਿਕ ਸਮਾਗਮ ਦੌਰਾਨ ਭਾਈ ਜੋਰਾਵਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਨੇ ਕਥਾ ਵਾਖਿਆਣ ਦੁਆਰਾ ਇਤਿਹਾਸ ਤੋਂ ਜਾਣੂ ਕਰਵਾਇਆ।PPN1503201724ਇਸ ਉਪਰੰਤ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸਮਾਗਮ ਵਿੱਚ ਅਮਰੀਕ ਸਿੰਘ ਭਾਟੀਆ, ਤੇਜਿੰਦਰ ਸਿੰਘ ਬਾਊ, ਗੁਰਪ੍ਰੀਤ ਸਿੰਘ ਗੋਪੀ, ਵਰਿੰਦਰ ਸਿੰਘ ਸਵੀਟੀ, ਹਰਦੇਵ ਸਿੰਘ ਵਸੀਕਾ, ਗੁਰਪ੍ਰੀਤ ਸਿੰਘ ਚਾਵਲਾ, ਨਵਦੀਪ ਸਿੰਘ ਦੀਪਕ, ਅਮਰਜੀਤ ਸਿੰਘ ਮੈਨੇਜਰ ਅਤੇ ਪਰਮਜੀਤ ਸਿੰਘ ਬੱਬਰ ਨੇ ਹਾਜਰੀਆਂ ਲਵਾਈਆਂ।ਪ੍ਰਿੰਸੀਪਲ ਤਰਨਜੀਤ ਸਿੰਘ ਮੁੱਕ ਸੇਵਾਦਾਰ ਨੇ ਸਮੂਹ ਸੰਗਤਾਂ ਦ ਧੰਨਵਾਦ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply