ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਾਂਗਰਸ ਪਾਰਟੀ ਵੱਲੋਂ ਪੂਰੇ ਪੰਜਾਬ ਅੰਦਰ ਭਾਰੀ ਲੀਡ ਪ੍ਰਾਪਤ ਕਰਨ ਤੇ ਪੱਟੀ ਹਲਕੇ ਵਿਚ ਹਰਮਿੰਦਰ ਸਿੰਘ ਗਿੱਲ ਦਾ ਚੋਣ ਜਿੱਤਣ ਤੇ ਹਲਕਾ ਪੱਟੀ ਤੋ ਵਿਧਾਇਕ ਬਣਨ `ਤੇ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਉਨਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਚੋਣ ਜਿੱਤਣ ਤੇ ਵਧਾਈ ਦੇਣ ਪਹੁੰਚੇ।
ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਜਿੱਤ ਆਮ ਵਰਕਰਾਂ ਤੇ ਹਲਕਾ ਵਾਸੀਆਂ ਦੀ ਜਿੱਤ ਹੈ।ਉਨਾਂ ਕਿਹਾ ਕਿ ਪੱਟੀ ਹਲਕੇ ਨੂੰ ਨਸ਼ਾ ਮੁਕਤ ਕਰਨਾ ਤੇ ਬੇਰੋਜ਼ਗਾਰਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨਾ ਮੁੱਢਲਾ ਫਰਜ਼ ਹੈ। ਇਸ ਮੌਕੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਪੱਪੂ ਸ਼ਰਾਫ, ਸੋਨੂੰ ਭੋਲੂ ਆਦਿ ਨੇ ਹਰਮਿੰਦਰ ਸਿੰਘ ਗਿੱਲ ਨੂੰ ਜਿੱਤ ਪ੍ਰਾਪਤ ਕਰਨ ਤੇ ਫੁੱਲਾਂ ਦੀ ਹਾਰ ਪਾ ਕੇ ਸਵਾਗਤ ਕੀਤਾ ਤੇ ਉਨਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਦੇਸਰਾਜ਼ ਅਗਨੀਹੋਤਰੀ, ਪਵਨ ਕੁਮਾਰ, ਗੁਲਸ਼ਨ ਕੁਮਾਰ, ਸੁਨੀਲ ਕੁਮਾਰ, ਪ੍ਰਧਾਨ ਕੁਲਦੀਪ ਕੌਰ ਮਹਿਲਾ ਮੰਡਲ, ਰਸ਼ਪਾਲ ਬੇਦੀ, ਅਜੈ ਕੁਮਾਰ ਆਦਿ ਹੋਰ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media