ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਕਾਂਗਰਸ ਨੇ ਪੰਜਾਬ ਦੀ ਜੱਦੀ ਪਾਰਟੀ ਅਕਾਲੀ ਦਲ ਨੂੰ ਕਰਾਰੀ ਹਾਰ ਦੇ ਕੇ ਇਕ ਨਵਾਂ ਇਤਹਾਸ ਸਿਰਜਿਆ ਹੈ।ਕਾਂਗਰਸ ਨੇ ਪੰਜਾਬ ਵਿਚ 77 ਸੀਟਾ ਦਾ ਜਾਦੂਈ ਅੰਕੜਾ ਛੂਹ ਕੇ ਇਕ ਕ੍ਰਿਸ਼ਮਾਈ ਜਿੱਤ ਹਾਸਲ ਕੀਤੀ ਹੈ।
ਇਹ ਪ੍ਰਗਟਾਵਾ ਬਾਬਾ ਬਲਜਿੰਦਰ ਸਿੰਘ ਚੂਸਲੇਵਾੜ ਅਤੇ ਕੁਲਵਿੰਦਰ ਸਿੰਘ ਬੱਬਾ ਨੇ ਸਾਝੇ ਤੋਰ ਤੇ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਦੀ ਤਰੱਕੀ ਬਾਰੇ ਸੋਚਿਆ ਹੈ,ਜਿਸ ਦਾ ਨਤੀਜਾ ਇਸ ਜਿੱਤ ਤੋ ਸਾਬਤ ਹੰੁਦਾ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋ ਪੰਜਾਬ ਵਾਸੀਆ ਨੂੰ ਬਹੁਤ ਆਸਾਂ ਹਨ ਕਿਉਕਿ ਪੰਜਾਬ ਪਿਛਲੇ ਸਮਿਆਂ ਵਿੱਚ ਹਰ ਖੇਤਰ ਵਿੱਚ ਹੋਰਨਾਂ ਸੂਬਿਆਂ ਨਾਲੋ ਬਹੁਤ ਪੱਛੜ ਗਿਆ ਹੈ।ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲਿਆਉਣਗੇ।ਇਸ ਮੌਕੇ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਅਤੇ ਖਾਸ ਕਰਕੇ ਪੱਟੀ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਰਿਕਾਰਡ ਵੋਟਾਂ ਪਾ ਕੇ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਂਦਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media