Sunday, August 30, 2026

ਕੈਪਟਨ ਅਮਰਿੰਦਰ ਨੇ 9 ਮੰਤਰੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ ਲਿਆ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – 11 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ 77 ਸੀਟਾਂ ਹਾਸਲ ਕਰਕੇ ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਕਾਮਯਾਬ ਰਹੀ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ  ਅਹੁੱਦੇ ਦੀ ਸਹੁੰ ਚੁੱਕ ਲਈ। Captain Amrinder Singhਪੰਜਾਬ ਰਾਜ ਭਵਨ ਚੰਡੀਗੜ ਵਿਚ ਹੋਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨਾਂ ਦੇ 9 ਸਾਥੀ ਮੰਤਰੀਆਂ ਨੂੰ ਅਹੁੱਦੇ ਸਹੁੰ ਚੁਕਾਈ।ਇਸ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ, ਹਿਮਾਚਲ ਦੇ ਮੁੱਖ ਮੰਤਰੀ ਵੀਰਭਦਰ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਅੰਬਿਕਾ ਸੋਨੀ, ਪਵਨ ਬਾਂਸਲ, ਅਨੰਦ ਸ਼ਰਮਾ, ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ, ਕਪਿਲ ਸਿਬਲ, ਆਸ਼ਾ ਕੁਮਾਰੀ, ਰਾਜ ਕੁਮਾਰ, ਆਸ਼ਾ ਕੁਮਾਰੀ, ਪ੍ਰਤਾਪ ਸਿੰਘ ਬਾਜਵਾ, ਅਸ਼ੋਕ ਤੰਵਰ, ਰਵਨੀਤ ਬਿੱਟੂ, ਬਲਵੰਤ ਸਿੰਘ ਰਾਮੂਵਾਲੀਆ, ਹਰੀਸ਼ ਚੌਧਰੀ, ਸਚਿਨ ਪਾਇਲਟ, ਕੇ.ਨਟਵਰ ਸਿੰਘ, ਪ੍ਰਨੀਤ ਕੌਰ, ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੋਂ ਇਲਾਵਾ ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਸਮੇਤ ਕਈ ਉਘੀਆਂ ਸ਼ਖਸ਼ੀਅਤਾਂ, ਸਿਵਲ ਤੇ ਫੌਜੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਕੈਪਟਨ ਅਮਰਿੰਦਰ ਸਿੰਘ ਦੇ ਨਾਲ 7 ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ ਨੇ ਕੈਬਨਿਟ ਅਤੇ ਦੋ ਰਾਜ ਮੰਤਰੀਆਂ ਵਜੋਂ ਅਰੁਣਾ ਚੌਧਰੀ ਤੇ ਸੁਲਤਾਨਾ ਰਜ਼ੀਆ ਨੇ ਹਲਫ ਲਿਆ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply