Tuesday, September 29, 2026

ਮੁੱਖ ਮੰਤਰੀ ਦਾ ਅਹੁਦਾ ਸੰਭਾਲਣ `ਤੇ ਕੈਪਟਨ ਨੂੰ ਮਨਮੋਹਨ, ਰਾਹੁਲ, ਮੋਦੀ ਤੇ ਬਾਦਲ ਨੇ ਦਿੱਤੀ ਵਧਾਈ

ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਹੁੰ ਚੁੱਕਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਵੱਡੀ ਜਿੰਮੇਵਾਰੀ ਹੈ ਤੇ ਕੈਪਟਨ ਲੋਕਾਂ ਦੀਆਂ ਆਸਾਂ `ਤੇ ਪੂਰੇ ਉਤਰਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੈਪਟਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੈਪਟਨ ਪੰਜਾਬ ਦੇ ਵਿਕਾਸ ਲਈ ਬਿਹਤਰ ਕੰਮ ਕਰਨਗੇ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁਖ ਮੰਤਰੀ ਨੇ ਵੀ ਕੈਪਟਨ ਨੂੰ ਮੁੱਖ ੰਤਰੀ ਦਾ ਅਹੁਦਾ ਸੰਭਾਲਣ `ਤੇ ਵਧਾਈ ਦਿੱਤੀ ਹੈ।ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਢੌਲ ਦੀ ਥਾਪ `ਤੇ ਭੰਗੜੇ ਪਾਏ ਜਾ ਰਹੇ ਹਨ ਅਤੇ ਲੱਡੂ ਵੰਡ ਕੇ ਆਤਿਅਬਾਜ਼ੀ ਚਲਾ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply