Wednesday, November 25, 2026

ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਬਸੰਤ ਗਰਗ ਆਈ.ਏ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ। ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਹੁਕਮ 22 ਜੁਲਾਈ, 2017 ਤੱਕ ਲਾਗੂ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply