ਜਲੰਧਰ, 16 ਮਾਰਚ (ਪੰਜਾਬ ਪੋਸਟ ਬਿਊਰੋ)- ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਨੂੰ ਬੁਰੀ ਤਰਾਂ ਹਰਾਉਣ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਬੇਰੀ ਦਾ ਹਲਕੇ ਦੇ ਵੱਖ ਵੱਖ ਖੇਤਰਾਂ ਵਿਚ ਲੋਕਾਂ ਵਲੋਂ ਸ਼ਾਂਨਦਾਰ ਸਵਾਗਤ ਕੀਤਾ ਗਿਆ।ਇਸ ਸਿਲਸਿਲੇ ਵਿਚ ਸਥਾਨਕ ਗੁਰੁ ਨਾਨਕ ਪੁਰਾ ਮਾਰਕੀਟ ਵਿਚ ਸ਼੍ਰੀ ਰਜਿੰਦਰ ਬੇਰੀ ਦੇ ਸਮੱਰਥਕਾਂ ਵਲੋਂ ਕੀਤੀ ਗਈ ਇਕ ਧੰਨਵਾਦ ਮੀਟੰਿਗ ਵਿਚ ਨਾਰਥ ਅਮਰੀਕਨ ਪੰਜਾਬੀ ਐਸ਼ੌਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਉਹਨਾਂ ਨੂੰ ਫੁੱਲਾਂ ਦਾ ਇਕ ਗੁਲਦਸਤਾ ਭੇਂਟ ਕਰਕੇ ਸਨਮਾਨਤ ਕੀਤਾ।ਇਸ ਮੌਕੇ ਬੋਲਦਿਆਂ ਰਜਿੰਦਰ ਬੇਰੀ ਨੇ ਕਿਹਾ ਕਿ ਉਹ ਜਿਥੇ ਉਹ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ, ਉਥੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਵਿਚ ਵੀ ਆਪਣੀ ਮੋਹਰੀ ਭੂਮਿਕਾ ਨਿਭਾਉਂਦੇ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸੀ ਆਗੂ ਜਸਵਿੰਦਰ ਬਿੱਲਾ ਪਰਧਾਨ, ਲਖਵਿੰਦਰ ਸਿੰਘ ਸਿੱਧੂ, ਕਸ਼ਮੀਰ ਸਿੰਘ, ਲਾਭ ਸਿੰਘ, ਗੁਰਮੀਤ ਸਿੰਘ ਮੁਲਤਾਨੀ, ਅਮਰਜੀਤ ਸਿੰਘ, ਪਵਨ ਕੁਮਾਰ ਮਾਨ ਤੇ ਸਤਨਾਮ ਸਿੰਘ ਪਟਵਾਰੀ ਆਦਿ ਆਗੂ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media