ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਮੋਹਾਲੀ ਦੇ ਸੁਹਾਣੀ ਇਲਾਕੇ ਵਿੱਚ ਖਾਣਾ ਖਾਣ ਵਾਲੀਆ ਡਿਸਪੋਜਲ ਪਲੇਟਾਂ ਤੇ ਗੁਰਬਾਣੀ ਦਾ ਪ੍ਰਿੰਟ ਕੱਢਣ ਅਤੇ ਗੁਰੂ ਸਾਹਿਬਾਨਾਂ ਦੀਆਂ ਫੋਟੋਆ ਛਾਪ ਕੇ ਮਾਰਕੀਟ ਵਿੱਚ ਉਤਾਰਨ ਵਾਲੀ ਲਕਸ਼ਮੀ ਟਰੇਡਰਜ਼ ਨਾਮਕ ਦੁਕਾਨ ਖਿਲਾਫ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੀਤਾ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੁਝ ਪੰਥ ਦੋਖੀ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਕਿਸੇ ਨਾ ਕਿਸੇ ਢੰਗ ਨਾਲ ਖ਼ਰਾਬ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ, ਜੋ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨੌਣੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਬੈਠੀ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।ਸ਼ੋ੍ਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਦੀ ਪਛਾਣ ਕਰਨ ਵਾਸਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਅਜਮੇਰ ਸਿੰਘ ਖੇੜਾ ਤੇ ਬੀਬੀ ਪਰਮਜੀਤ ਕੌਰ ਲਾਂਡਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕੋਆਰਡੀਨੇਟਰ ਜਗੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਕਮੇਟੀ ਇਸ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਆਪਣੀ ਰਿਪੋਰਟ ਸੌਂਪੇਗੀ ਜਿਸ ਉਪਰੰਤ ਦੋਸ਼ੀ ਪਾਏ ਜਾਣ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media