Thursday, November 5, 2026

ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਬੱਚਿਆਂ ਨੂੰ ਜ਼ਹਿਰੀਲਾ ਪ੍ਰਸ਼ਾਦ ਵਰਤਾਉਣ ’ਤੇ ਦੁੱਖ ਪ੍ਰਗਟਾਇਆ

ਮਾਮਲੇ ਦੀ ਪੜਤਾਲ ਲਈ ਚਾਰ ਮੈਂਬਰੀ ਕਮੇਟੀ ਬਣਾਈ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂ ਨਾਨਕ ਨਗਰ ਬਟਾਲਾ ਵਿਖੇ ਬੱਚਿਆਂ ਨੂੰ ਜ਼ਹਿਰੀਲਾ ਪ੍ਰਸ਼ਾਦ ਵਰਤਾਏ ਜਾਣ ਕਰਕੇ 1 ਬੱਚੇ ਦੀ ਮੌਤ ਹੋ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਭਾਵਿਤ ਹੋਏ ਬੱਚਿਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੜਤਾਲ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਜਥੇਦਾਰ ਸੁੱਚਾ ਸਿੰਘ ਲੰਗਾਹ, ਜਥੇਦਾਰ ਸੇਵਾ ਸਿੰਘ ਸੇਖਵਾਂ, ਸ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸ. ਮੇਜਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ. ਬਲਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਬਟਾਲਾ ਨੂੰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਰਿਪੋਰਟ ਸੌਂਪਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply