ਅਲ਼ਗੋਂ ਕੋਠੀ, 16 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ) – ਅਕਾਲੀ ਮੰਤਰੀ ਵਿਰਸਾ ਸਿੰਘ ਵਲਟੋਹਾ ਨੂੰ ਵੋਟਾਂ ਦੇ ਭਾਰੀ ਫਰਕ ਨਾਲ ਹਰਾ ਕੇ ਕਾਂਗਰਸ ਪਾਰਟੀ ਨੇ 10 ਸਾਲ ਬਾਅਦ ਹਲਕਾ ਖੇਮਕਰਨ ਦਾ ਕਿਲ੍ਹਾ ਫਤਹਿ ਕੀਤਾ ਹੈ, ਜਿਸ ਲਈ ਸੁਖਪਾਲ ਸਿੰਘ ਭੁੱਲਰ ਵਧਾਈ ਦੇ ਪਾਤਰ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਬਲਜੀਤ ਸਿੰਘ ਚੂੰਘ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਬਣੀ ਕਾਂਗਰਸ ਸਰਕਾਰ ਵਲੋਂ ਨਸ਼ਾਖੋਰੀ ਨੂੰ ਖਤਮ ਕਰ ਕੇ ਹਲਕਾ ਖੇਮਕਰਨ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ।ਉਹਨਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਦਾ ਸੰਪੂਰਨ ਵਿਕਾਸ ਕਰਵਾਉਣ ਦੇ ਸਮਰੱਥ ਹੈ, ਕਿਉਂਕਿ ਅਕਾਲੀ ਸਰਕਾਰ ਨੇ ਤਾਂ 10 ਸਾਲ ਦੇ ਰਾਜ ਵਿੱਚ ਪੰਜਾਬ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ।ਬਲਜੀਤ ਚੂੰਘ ਨੇ ਕਾਂਗਰਸੀ ਵਰਕਰਾਂ ਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਾਂਗਰਸ ਪਾਰਟੀ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media