ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਸਿਵਲ ਹਸਪਤਾਲ ਵਿਚ ਕੁਝ ਦਿਨ ਪਹਿਲਾਂ ਇੱਕ ਪ੍ਰਾਈਵੇਟ ਐਂਬੂਲੈਂਸ ਦੇ ਚਾਲਕ ਵੱਲੋਂ ਸਿਵਲ ਹਸਪਤਾਲ ਦੇ ਇੱਕ ਡਾਕਟਰ ਦੇ ਨਾਲ ਅਖੌਤੀ ਰੂਪ ਨਾਲ ਝਗੜਾ ਕਰਨ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੁਝ ਸਮੇਂ ਲਈ ਆਪਣਾ ਕੰਮ ਠੱਪ ਰੱਖਿਆ। ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ 9 ਮਾਰਚ ਦੀ ਸ਼ਾਮ ਨੂੰ ਇੱਕ ਪ੍ਰਾਈਵੇਟ ਐਂਬੂਲੈਂਸ ਦਾ ਚਾਲਕ ਇੱਕ ਮਰੀਜ਼ ਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਵਿਚ ਲੈ ਕੇ ਆਇਆ ਸੀ। ਜਿਸ ਤੇ ਆਪਣੀ ਡਿਊਟੀ ਕਰ ਰਹੇ ਇੱਕ ਡਾਕਟਰ ਨੇ ਉਕਤ ਮਰੀਜ਼ ਦਾ ਇਲਾਜ ਕੀਤਾ ਜਿਸ ਤੋਂ ਬਾਅਦ ਉਕਤ ਐਂਬੂਲੈਂਸ ਚਾਲਕ ਉਕਤ ਮਰੀਜ਼ ਨੂੰ ਲੈ ਕੇ ਜਾਣ ਦੀ ਗੱਲ ਕਹਿਣ ਲੱਗਿਆ। ਜਦੋਂ ਡਾਕਟਰ ਵੱਲੋਂ ਉਕਤ ਐਂਬੂਲੈਂਸ ਚਾਲਕ ਨੂੰ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਲੈਕੇ ਆਉਣ ਦੀ ਗੱਲ ਕਹੀ ਗਈ ਤਾਂ ਦੋਵ੍ਹਾਂ ਧਿਰਾਂ ਵਿਚ ਝਗੜਾ ਹੋ ਗਿਆ। ਉਕਤ ਐਂਬੂਲੈਂਸ ਚਾਲਕ ਦੇ ਖਿਲਾਫ਼ ਕਾਰਵਾਈ ਨਾ ਹੋਣ ਦੇ ਵਿਰੋਧ ਵਿਚ ਅੱਜ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਹਸਪਤਾਲ ਵਿਚ ਆਪਣਾ ਕੰਮ ਠੱਪ ਰੱਖਿਆ ਗਿਆ ਹੈ। ਦੂਸਰੇ ਪਾਸੇ ਜਦੋਂ ਇਸ ਸਬੰਧੀ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਘਟਨਾ ਸਬੰਧੀ ਐਸਐਸਪੀ ਫਾਜ਼ਿਲਕਾ ਨੂੰ ਦਰਖਾਸਤ ਭੇਜ ਦਿੱਤੀ ਗਈ ਹੈ ਜੋ ਅਗਲੀ ਕਾਰਵਾਈ ਕਰਨਗੇ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media