ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਡੈਂਟਲ ਅਧਿਕਾਰੀ ਫਾਜ਼ਿਲਕਾ ਡਾ. ਅਨੀਤਾ ਕਟਾਰੀਆ ਦੀ ਅਗਵਾਈ ਵਿਚ ਦੰਦਾਂ ਦੇ ਰੋਗਾਂ ਸਬੰਧੀ ਚਰਚਾ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਸਾਰੇ ਦੰਦਾਂ ਦੇ ਡਾਕਟਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਡਾ. ਜਪਨੀਤ ਸੰਧੂ ਨੇ ਡੈਂਟਲ ਫਲੋਰਸਿਸ ਅਤੇ ਉਸਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਡਾ. ਗੁਰਪ੍ਰੀਤ ਸਿੰਘ ਨੇ ਗਰਭਵਤੀ ਔਰਤਾਂ ਵੱਲੋਂ ਦੰਦਾਂ ਦੀ ਸੰਭਾਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਡਾ. ਪੰਕਜ ਨੇ ਦੰਦਾਂ ਦੀ ਸੰਭਾਲ ਨਾ ਹੋਣ ਕਾਰਨ ਸਿਹਤ ਤੇ ਪੈਣ ਵਾਲੇ ਪ੍ਰਭਾਵ ਸਬੰਧੀ ਦੱਸਿਆ। ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ 20 ਮਾਰਚ ਨੂੰ ਓਰਲ ਹੈਲਥ ਦਿਵਸ ਮਨਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਡੈਂਟਲ ਫਲੋਰਸਿਸ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਆਸ਼ਾ ਵਰਕਰ ਅਤੇ ਹੈਲਥ ਵਰਕਰਾਂ ਰਾਹੀਂ ਆਮ ਜਨਤਾ ਨੂੰ ਸੁਨੇਹਾ ਭੇਜਿਆ ਜਾਵੇ। ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਡਾ. ਕੰਵਲਜੀਤ ਸਿੰਘ, ਡਾ. ਚਰਨਜੀਤ, ਡਾ. ਕਵਿਤਾ ਸਿੰਘ, ਡਾ. ਸੋਨਮ, ਡਾ. ਮਾਨੀਆ ਅਤੇ ਹੋਰ ਹਾਜ਼ਰ ਸਨ।
Check Also
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੋਸ਼ਲ ਮੀਡੀਆ `ਤੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸ੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀ ਜ਼ਿਲ੍ਹਾ …
Punjab Post Daily Online Newspaper & Print Media