ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਵੇਂ ਵਿਦਿਅਕ ਸੈਸ਼ਨ 2017-18 ਲਈ ਬਲਾਕ-1 ਪ੍ਰਾਇਮਰੀ ਸਿੱਖਿਆ ਅਧਿਕਾਰੀ ਹੰਸ ਰਾਜ ਥਿੰਦ ਦੇ ਹੁਕਮਾਂ ਤੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਕੋੜਿਆਂ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰਵੇਸ਼ ਬਲਾਕ ਕੋਆਰਡੀਨੇਟਰ ਸਤਿੰਦਰ ਸਚਦੇਵਾ, ਮੁੱਖ ਅਧਿਆਪਕ ਸੁਲਕਸ਼ਨਾ ਦੀ ਅਗਵਾਈ ਵਿਚ ਸਬੰਧਤ ਸਕੂਲ ਮੈਨੈਜੈਂਟ ਕਮੇਟੀਆਂ ਦੇ ਸਹਿਯੋਗ ਨਾਲ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਦੇ ਨਾਲ ਮਿਲਕੇ ਦਾਖ਼ਲਾ ਰੈਲੀ ਕੱਢੀ ਗਈ। ਜਾਣਕਾਰੀ ਦਿੰਦੇ ਹੋਏ ਪ੍ਰਵੇਸ਼ ਕੋਆਰਡੀਨੇਟਰ ਸਤਿੰਦਰ ਸਚਦੇਵਾ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਨਵੇਂ ਸੈਸ਼ਨ ਵਿਚ ਵੱਧ ਤੋਂ ਵੱਧ ਦਾਖ਼ਲੇ ਲਈ ਸਿੱਖਿਆ ਵਿਭਾਗ ਅਤੇ ਸਰਕਾਰ ਵੱਲੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਵਿਸ਼ੇਸ ਸੁਵਿਧਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਫਲੈਟ ਵੰਡੇ ਗਏ।
ਸਕੂਲ ਮੁੱਖ ਅਧਿਆਪਕ ਸੁਲਕਸ਼ਨਾ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ’ਚ ਮੁਫ਼ਤ ਕਿਤਾਬਾਂ, ਵਰਦੀਆਂ, ਦੁਪਹਿਰ ਦਾ ਪੋਸਟਿਕ ਭੋਜਨ, ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੁਫ਼ਤ ਜਾਂਚ, ਇਲਾਜ ਅਤੇ ਦਵਾਈਆਂ, ਵੱਖ ਵੱਖ ਤਰ੍ਹਾਂ ਦੇ ਵਜੀਫੇ, ਪ੍ਰਵੇਸ਼ ਪੰਜਾਬ ਪ੍ਰੋਜੈਕਟ ਦੇ ਤਹਿਤ ਗੁਣਾਤਮਕ ਸਿੱਖਿਆ ਤੇ ਜ਼ੋਰ, ਜ਼ਿਲ੍ਹਾ ਅਤੇ ਰਾਜ ਪੱਧਰ ਤੇ ਖੇਡ ਮੁਕਾਬਲੇ, ਪਹਿਲੀ ਜਮਾਤ ਤੋਂ ਹੀ ਅੰਗ੍ਰੇਜੀ ਦੀ ਪੜ੍ਹਾਈ, ਸਰੀਰਕ ਤੌਰ ਤੇ ਦਿਵਿਆਂਗ ਬੱਚਿਆਂ ਲਈ ਵਿਸ਼ੇਸ਼ ਸੁਵਿਧਾਵਾਂ, ਵਿਦਿਅਕ ਟੂਰ, ਸਮਰ ਕੈਪ, ਸੀਸੀਈ ਵੱਲੋਂ ਬੱਚਿਆਂ ਦਾ ਸਰਵਪੱਖੀ ਵਿਕਾਸ ਦੇ ਨਾਲ ਨਾਲ ਉੱਚ ਸਿੱਖਿਆ ਪ੍ਰਾਪਤ ਸਕੂਲ ਸਟਾਫ਼ ਮੁਹੱਈਆ ਹਨ। ਉਨ੍ਹਾਂ ਮਾਪਿਆਂ ਨੂੰ ਆਪਣੇ 6 ਤੋਂ 11 ਸਾਲ ਤੱਕ ਦੇ ਬੱਚਿਆਂ ਨੂੰ ਪਹਿਲੀ ਤੋਂ ਪੰਜਵੀਂ ਜਮਾਤ ਵਿਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਾਗਰੂਕਤਾ ਦਾਖ਼ਲਾ ਰੈਲੀਆਂ ਮਾਰਚ ਅੰਤ ਅਤੇ ਅਪ੍ਰੈਲ ਦੇ ਸ਼ੁਰੂ ਵਿਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਹੱਥਾਂ ਵਿਚ ਨਾਅਰੇ ਲਿਖੀਆਂ ਫੱਟੀਆਂ ਵੀ ਫੜ੍ਹੀਆਂਹੋਈਆਂ ਸਨ ਅਤੇ ਬੱਚੇ ਨਾਅਰੇ ਵੀ ਲਗਾ ਰਹੇ ਸਨ। ਰੈਲੀ ਵਿਚ ਨਵਦੀਪ ਕੌਰ, ਨੀਰੂ ਸੇਤੀਆ, ਨੀਤੂ, ਰੇਨੂੰ ਮੋਂਗਾ, ਨੀਲਮ, ਰੂਪ ਸਿੰਘ ਅਤੇ ਸਕੂਲ ਮੈਨੈਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media