Saturday, March 21, 2026

ਲੋਕ ਅਦਾਲਤ ਵਿੱਚ ਆਪਸੀ ਦੁਸ਼ਮਣੀ ਖਤਮ ਹੁੰਦੀ ਹੈ ਅਤੇ ਭਾਈਚਾਰਾ ਵੱਧਦਾ ਹੈ – ਸਿਵਲ ਜੱਜ

PPN1703201718ਫਾਜ਼ਿਲਕਾ, 17 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਲਛੱਮਣ ਸਿੰਘ ਮਾਨਯੋਗ ਵਧੀਕ ਜ਼ਿਲ੍ਹਾ ਸੈਸ਼ਨਜ਼ ਜੱਜ ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਅਤੇ ਕ੍ਰਿਸ਼ਨ ਕੁਮਾਰ ਬਾਂਸਲ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਬਤੌਰ ਸਕੱਤਰ ਜ਼ਿਲ੍ਹਾਂ ਕਾਨੂਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਗਵਾਈ ’ਚ ਜਿਲਾ ਬਾਰ ਐਸੋਸੀਅੇਸ਼ਨ ਫਾਜ਼ਿਲਕਾ ’ਚ ਲੋਕ ਅਦਾਲਤਾ ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦਿਆਂ ਸੀਜੇਐਮ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਕੇਕੇ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਨਾਲ ਦੋਨੋ ਪਾਰਟੀਆਂ ’ਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰ ਵੱਧਦਾ ਹੈ। ਲੋਕ ਅਦਾਲਤ ’ਚ ਫੈਸਲਾਂ ਹੋਣ ਤੋਂ ਬਾਅਦ ਕੇਸ ’ਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ  ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ’ਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਉਣ। ਸੈਮੀਨਾਰ ’ਚ  ਕਰਨ ਮੈਨੀ ਪ੍ਰਧਾਨ ਬਾਰ ਐਸੋਸੀਅੇਸ਼ਨ ਫਾਜ਼ਿਲਕਾ, ਗੁਲਸਨ ਕੁਮਾਰ ਮੀਤ ਪ੍ਰਧਾਨ ਬਾਰ ਐਸੋਸੀਏਸ਼ਨ ਫਾਜ਼ਿਲਕਾ, ਰਵਜੀਤ ਸਿੰਘ ਸੰਧੂ  ਸਕੱਤਰ ਅਤੇ ਮਹਾਵੀਰ ਭਾਟੀਵਾਲ ਕੈਸੀਅਰ ਅਤੇ ਹੋਰ ਜਿਲ੍ਹਾ ਐਸੋਸੀਏਸਨ ਦੇ ਵਕੀਲ ਹਾਜ਼ਰ ਸਨ। ਅੰਤ ’ਚ ਕੇਕੇ ਬਾਂਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 8 ਅਪ੍ਰੈਲ 2017 ਨੂੰ ਪੂਰੇ ਭਾਰਤ ’ਚ ਲਗਾਈ ਜਾਵੇਗੀ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply