ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਚਵਿੰਡਾ ਵਿਖੇ ‘ਕੌਮਾਂਤਰੀ ਮਹਿਲਾ ਦਿਵਸ’ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ’ਚ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ, ਮਹਿੰਗੀ ਲਗਾਉਣ, ਲੇਖ-ਲਿਖਣ ਦੇ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਨੇ ਇਸ ਦਿਨ ਦੀ ਮਹੱਤਤਾ ਵਿਦਿਆਰਥੀਆਂ ਨਾਲ ਸਾਂਝੀ ਕਰਦਿਆਂ ਕਿਹਾ ਕਿ 8 ਮਾਰਚ ਦਾ ਦਿਨ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦਾ ਦਿਨ ਹੈ।
ਉਨ੍ਹਾਂ ਅਜੋਕੇ ਸਮੇਂ ’ਚ ਔਰਤ ਦੀ ਭੂਮਿਕਾ ਬਾਰੇ ਦੱਸਦਿਆ ਕਿਹਾ ਕਿ ਔਰਤ ਸਮਾਜ ਦਾ ਅਹਿਮ ਹਿੱਸਾ ਹੈ ਅਤੇ ਉਹ ਸਮਾਜ ’ਚ ਵੱਖ-ਵੱਖ ਰਿਸ਼ਤਿਆਂ ਦੇ ਰੂਪ ’ਚ ਆਪਣੀ ਭੂਮਿਕਾ ਨਿਭਾਉਂਦੀ ਹੈ। ਮਹਿਲਾ ਦਿਵਸ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਦਾ ਦਿਨ ਹੈ। ਇਸ ਦਿਨ ਨੂੰ ਪੂਰੀ ਦੁਨੀਆ ’ਚ ਵਿਸ਼ੇਸ਼ ਉਪਲਬੱਧੀਆਂ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮਨਾਉਣ ਦਾ ਆਸ਼ਾ ਤਾਂ ਹੀ ਪੂਰਾ ਹੋ ਸਕੇਗਾ ਜੇਕਰ ਔਰਤਾਂ ਨੂੰ ਸਮਾਜ ’ਚ ਮਰਦਾਂ ਦੇ ਬਰਾਬਰ ਸਨਮਾਨ ਪ੍ਰਾਪਤ ਹੋਵੇ। ਔਰਤ ਦੇ ਸਹਿਯੋਗ ਤੋਂ ਬਿਨ੍ਹਾਂ ਕੋਈ ਦੇਸ਼ ਜਾਂ ਕੌਮ ਤਰੱਕੀ ਨਹੀਂ ਕਰ ਸਕਦੀ।
ਰਮਨਦੀਪ ਕੌਰ ਬੀ. ਐੱਸ. ਸੀ. ਸਮੈਸਟਰ-6ਵਾਂ, ਨਵਜੋਤ ਕੌਰ ਬੀ. ਏ. ਸਮੈਸਟਰ-2 ਨੇ ਮਹਿਲਾ ਦਿਵਸ ਨਾਲ ਸਬੰਧਿਤ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।ਕਾਲਜ ਵੱਲੋਂ ਕਰਵਾਏ ਗਏ ਲੇਖ ਲਿਖਣ ਪ੍ਰਤੀਯੋਗਤਾ ’ਚੋਂ ਬੀ. ਐੱਸ. ਸੀ. ਦੀ ਰਮਨਦੀਪ ਕੌਰ ਅਤੇ ਬੀ. ਏ. ਦੀ. ਹਰਵਿੰਦਰ ਕੌਰ, ਮਹਿੰਦੀ ਲਗਾਉਣ ਦੇ ਮੁਕਾਬਲਿਆਂ ’ਚੋਂ ਬੀ.ਏ ਦੀ ਗੁਰਪਿੰਦਰ ਕੌਰ ਅਤੇ +2 ਦੀ ਸਾਹਿਲਪ੍ਰੀਤ ਕੌਰ, ਪੋਸਟਰ ਮੇਕਿੰਗ ਦੇ ਮੁਕਾਬਲਿਆਂ ’ਚ ਬੀ. ਕਾਮ ਦੀ ਸੁਖਪ੍ਰੀਤ ਕੌਰ ਅਤੇ ਬੀ. ਸੀ. ਏ. ਦੀ ਸਿਮਰਨਜੀਤ ਕੌਰ ਨੇ ਵਿਸ਼ੇਸ਼ ਸਥਾਨ ਹਾਸਲ ਕੀਤੇ। ਜਿੰਨ੍ਹਾਂ ਨੂੰ ਪ੍ਰਿੰ: ਡਾ. ਐੱਚ. ਬੀ. ਸਿੰਘ ਨੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਪ੍ਰਭਜੀਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਰੁਪਿੰਦਰ ਸਿੰਘ, ਪ੍ਰੋ: ਜਗਦੀਪ ਕੌਰ, ਪ੍ਰੋ: ਅਨੂਰੀਤ ਕੌਰ, ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਗਗਨਦੀਪ ਕੌਰ ਅਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media