Wednesday, March 18, 2026

ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਿਆ

PPN1703201721ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ)- ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਅੱਜ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਸਪੈਸ਼ਲ ਸੈਕਟਰੀ ਕੋਆਰਡੀਨੇਟ ਦੇ ਅਹੁੱਦੇ ’ਤੇ ਤਾਇਨਾਤ ਸਨ। ਸ਼੍ਰੀਮਤੀ ਨੀਲਿਮਾ 2008 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ ਅਤੇ ਸਭ ਤੋਂ ਪਹਿਲਾ ਇਨ੍ਹਾਂ ਨੇ ਸੰਗਰੁਰ ਜਿਲ੍ਹੇ ਦੇ ਲਹਿਰਾਗਾਗਾ ਵਿਖੇ ਐਸ.ਡੀ.ਐਮ ਬਤੋਰ ਆਪਣੀਆਂ ਸੇਵਾਵਾਂ ਦਿੱਤੀਆ। ਇਸ ਤੋਂ ਬਾਅਦ ਬਰਨਾਲਾ ਵਿਖੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਜਿਲ੍ਹਾ ਫਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਿਲ੍ਹਾ ਫਿਰੋਜਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਆਹੁਦੇ ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਰਵਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਇੱਕ ਟੁਕੱੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਸ੍ਰੀਮਤੀ ਨੀਲਿਮਾ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਆਹੁਦਾ ਸੰਭਾਲਣ ਤੋਂ ਬਾਅਦ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ। ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪਠਾਨਕੋਟ ਵਿੱਚ ਸਿਹਤ ਸੇਵਾਵਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਹੋਰ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਮੋਜੂਦਾ ਸਥਿਤੀ ਬਾਰੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਜੋ ਪ੍ਰੋਜੈਕਟ ਪਹਿਲਾ ਤੋਂ ਚਲ ਰਹੇ ਹਨ ਉਹ ਪਹਿਲਾਂ ਦੀ ਤਰ੍ਹਾ ਜਾਰੀ ਰਹਿਣਗੇ ਅਤੇ ਲੋਕ ਹਿੱਤ ਲਈ ਹੋਰ ਵੀ ਪ੍ਰੋਜੈਕਟ ਤਿਆਰ ਕੀਤੇ ਜਾਣਗੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply