ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੰਧੂ) – ਫੁੱਟਬਾਲ ਖੇਡ ਖੇਤਰ ਦੇ ਅੰਬਰੋਂ ਟੁੱਟੇ ਤਾਰੇ ਫੁੱਟਬਾਲ ਖਿਡਾਰੀ ਹਰਰੂਪ ਸਿੰਘ ਸੰਧੂ ਰਾਜਾ ਜੰਗ ਦੀ ਯਾਦ ਨੂੰ ਸਮਰਪਿਤ ਤੀਸਰਾ ਸਲਾਨਾ ਸੂਬਾ ਪੱਧਰੀ 2 ਦਿਨਾਂ ਹਰਰੂਪ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਂਮੈਂਟ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਫੁੱਟਬਾਲ ਮੈਦਾਨ ਵਿਖੇ 18-19 ਮਾਰਚ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਆਯੋਜਿਤ ਹੋਵੇਗਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਵਰਗੀ ਹਰਰੂਪ ਸਿੰਘ ਸੰਧੂ ਰਾਜਾਜੰਗ ਦੇ ਪਿਤਾ ਧੰਨਜੀਤ ਸਿੰਘ ਸੰਧੂ ਰਾਜਾਜੰਗ ਤੇ ਫੁੱਟਬਾਲ ਕੋਚ ਪ੍ਰਦੀਪ ਕੁਮਾਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਟੂਰਨਾਂਮੈਂਟ ਦੇ ਦੌਰਾਨ ਸੂਬੇ ਭਰ ਦੀਆਂ ਦਰਜਨਾਂ ਫੁੱਟਬਾਲ ਪੁਰਸ਼ ਟੀਮਾਂ ਹਿੱਸਾ ਲੈਣਗੀਆਂ।ਜੇਤੂਆਂ ਨੂੰ ਹਜ਼ਾਰਾਂ ਰੁਪਏ ਦੀ ਨਗਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੱਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਕਿ ਟੂਰਨਾਂਮੈਂਟ ਦੀ ਸਫਲਤਾ ਲਈ ਵੱਖ-ਵੱਖ ਪ੍ਰਕਾਰ ਦੀਆਂ ਕਮੇਟੀਆਂ ਦਾ ਗੱਠਨ ਕਰ ਦਿੱਤਾ ਗਿਆ। ਇਸ ਦੌਰਾਨ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਫੁੱਟਬਾਲ ਖਿਡਾਰੀ ਹਾਜ਼ਰ ਰਹਿਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media