ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਵੱਲੋਂ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਵਿਖੇ 19 ਤੋਂ 24 ਮਾਰਚ ਤੱਕ ਆਯੋਜਨ ਕੀਤਾ ਜਾ ਰਿਹਾ ਹੈ।
ਯੁਵਾ ਆਪਣੇ ਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਇਸ ਕੈਂਪ ਦੇ ਮੁੱਖ ਆਯੋਜਕ ਸੈਮਸਨ ਮਸੀਹ ਨੇ ਦੱਸਿਆ ਕਿ ਇਸ ਕੈਂਪ ਵਿਚ ਤਾਮਿਲਨਾਡੂ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਗੁਜਰਾਤ, ਉੜੀਸਾ ਆਦਿ 14 ਰਾਜਾਂ ਦੇ ਨੌਜਵਾਨ ਲੜਕੇ ਤੇ ਲੜਕੀਆਂ ਭਾਗ ਲੈਣਗੇ ਅਤੇ ਇਸ ਕੈਂਪ ਦਾ ਮੁੱਖ ਉਦੇਸ਼ ਨੋਜਵਾਨਾਂ ਵਿਚ ਆਪਸੀ ਏਕਤਾ, ਸਦਭਾਵਨਾ ਨੂੰ ਮਜ਼ਬੂਤ ਕਰਨਾ ਹੈ।ਇਸ ਕੈਂਪ ਸਬੰਧੀ ਮੀਟਿੰਗ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬਸੰਤ ਗਰਗ ਦੇ ਆਦੇਸ਼ਾਂ ਅਨੁਸਾਰ ਵਿਕਾਸ ਹੀਰਾ ਅਸਿਸਟੈਂਟ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਉਨ੍ਹਾਂ ਨੇ ਕਿਹਾ ਦੇਸ਼ ਦੇ ਵੱਖ-ਵੱਖ ਰਾਜ ਤੋਂ ਆਏ ਨੌਜਵਾਨਾਂ ਲਈ ਰਹਿਣ ਤੇ ਖਾਣ-ਪੀਣ ਦੇ ਪ੍ਰਬੰਧ ਵਧੀਆ ਹੋਣੇ ਚਾਹੀਦੇ ਹਨ।ਪ੍ਰੋਗਰਾਮ ਸਬੰਧੀ ਸਬੰਧਤ ਅਧਿਕਾਰੀ ਨੂੰ ਦਿਸ਼ਾ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਜਿੰਦਰ ਬਾਠ ਜਿਲ੍ਹਾ ਫੂਡ ਤੇ ਸਪਲਾਈ ਅਫਸਰ, ਤਿਲਕ ਰਾਜ ਐਕਸੀਅਨ ਨਗਰ ਨਿਗਮ, ਕੰਵਰ ਸੁਖਜਿੰਦਰ ਸਿੰਘ, ਡਾ: ਕੰਵਰ ਅਜੈ ਸਿੰਘ ਅਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media