Friday, October 16, 2026

ਦੀਪਰਵਾ ਲਾਕਰਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਵਜੋਂ ਅਹੁੱਦਾ ਸੰਭਾਲਿਆ

ਬਠਿੰਡਾ, 18 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਈ.ਏ.ਐਸ. 2005 ਬੈਚ ਦੇ ਅਧਿਕਾਰੀ ਦੀਪਰਵਾ ਲਾਕਰਾ ਨੇ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਵਜੋਂ ਅਹੁਦਾ ਸੰਭਾਲਿਆ।ਲਾਕਰਾ ਨੇ ਅਹੁੱਦਾ ਸੰਭਾਲਣ ਉਪਰੰਤ ਜ਼ਿਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲਾ ਅਫ਼ਸਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।Deeprava Lakraਉਨਾਂ ਕਿਹਾ ਕਿ ਅਧਿਕਾਰੀ/ਕਰਮਚਾਰੀ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਨਾਉਣ।ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਸਮੇਂ ਦੀ ਪਾਬੰਦਗੀ ਅਤੇ ਅਨੁਸ਼ਾਸਨ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਹੋਰ ਵੀ ਚੰਗੇਰੇ ਢੰਗ ਨਾਲ ਲੋਕਾਂ ਦੇ ਕੰਮ ਸਮੇਂ ਸਿਰ ਨੇਪਰੇ ਚਾੜੇ ਜਾ ਸਕਣ। ਆਈ.ਆਈ.ਟੀ ਖੜਗਪੁਰ ਤੋੋਂ ਇਲੈਕਟ੍ਰੀਕਲ ਇੰਜੀਨੀਅਰ ਲਾਕਰਾ ਨੇ ਆਪਣਾ ਕੈਰਿਅਰ ਬਤੌਰ ਐਸ.ਡੀ.ਐਮ. ਧੂਰੀ ਸ਼ੁਰੂ ਕੀਤਾ। ਉਹ ਵਿਸ਼ੇਸ਼ ਸਕੱਤਰ (ਗ੍ਰਹਿ) ਵੀ ਰਹਿ ਚੁੱਕੇ ਹਨ। ਲਾਕਰਾ ਇਸ ਤੋਂ ਪਹਿਲਾਂ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਵਜੋਂ ਸੇਵਾਵਾਂ ਦੇ ਰਹੇ ਸਨ। ਉਹ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਵੀ ਰਹਿ ਚੁੱਕੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਅਭੀਜੀਤ ਕਪਲੀਸ਼, ਉਪ ਮੰਡਲ ਮੈਜਿਸਟ੍ਰੇਟ ਮੌੜ ਲਤੀਫ਼ ਅਹਿਮਦ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸੁਭਾਸ਼ ਖਟਕ, ਕਮਿਸ਼ਨਰ ਨਗਰ ਨਿਗਮ ਬਠਿੰਡਾ ਅਨਿਲ ਗਰਗ, ਸਹਾਇਕ ਕਮਿਸ਼ਨਰ ਸ਼੍ਰੀਮਤੀ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਰੂਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply