Monday, May 4, 2026

ਭਿ੍ਸ਼ਟਾਚਾਰ ਮੁਕਤ ਰਾਜ ਲਈ ਲੋਕ ਵੀ ਸਰਕਾਰ ਦਾ ਸਾਥ ਦੇਣ- ਗੋਲਡੀ ਖੰਗੂੜਾ

ਧੂਰੀ, 18 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਜਿੱਤ ਉਪਰੰਤ ਹਲਕੇ ਦੇ ਪਿੰਡਾਂ ਦੇ ਕੀਤੇ ਜਾ ਰਹੇ ਧੰਨਵਾਦੀ ਦੌਰੇ ਦੇ ਦੂਸਰੇ ਦਿਨ ਵੀ ਅੱਜ ਦਰਜਨਾਂ ਪਿੰਡਾਂ ਦਾ ਦੌਰਾ ਕਰਦਿਆਂ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ।PPN1803201710ਪਿੰਡ ਜਹਾਂਗੀਰ, ਕਹੇਰੂ, ਬਰੜਵਾਲ, ਧਾਂਦਰਾ, ਮਾਨਾਂ, ਸ਼ੇਰਪੁਰ ਸੋਢੀਆਂ,ਵਮੀਮਸਾ, ਚੀਮਾ, ਬੁਰਜ, ਢਢੋਗਲ, ਖੇੜੀ ਜੱਟਾਂ, ਲੁਹਾਰ ਮਾਜਰਾ, ਈਸੀ, ਬੰਗਾਂਵਾਲੀ ਵਿਖੇ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਭਿ੍ਰਸ਼ਟਾਚਾਰ ਮੁਕਤ ਰਾਜ ਦੇਣ ਲਈ ਵਚਨਬੱਧ ਹੈ ਅਤੇ ਇਤਿਹਾਸ ਗਵਾਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਲੰਘੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਲੋਕਾਂ ਨੂੰ ਭਿ੍ਰਸ਼ਟਾਚਾਰ ਮੁਕਤ ਸ਼ਾਸ਼ਨ ਦਿੱਤਾ ਗਿਆ ਸੀ ਅਤੇ ਹੁਣ ਲੋਕਾ ਨੂੰ ਚਾਹੀਦਾ ਹੈ ਕਿ ਉਹ ਵੀ ਭਿ੍ਰਸ਼ਟਾਚਾਰ ਮੁਕਤ ਰਾਜ ਦੇਣ ਲਈ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਸਰਕਾਰੀ ਦਫਤਰ ’ਚ ਕਿਸੇ ਮੁਲਾਜਮ ਨੂੰ ਕੰਮ ਬਦਲੇ ਰਿਸ਼ਵਤ ਨਾ ਦੇਣ ਅਤੇ ਜੇਕਰ ਕੋਈ ਵੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨਾਂ ਦੇ ਧਿਆਨ ’ਚ ਲਿਆਂਦਾ ਜਾਵੇ।ਵਿਧਾਇਕ ਗੋਲਡੀ ਖੰਗੂੜਾ ਨੇ ਕਿਹਾ ਕਿ ਹਲਕੇ ਦੇ ਰੁਕੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਹਲਕੇ ਦਾ ਜੰਮਪਲ ਹੋਣ ਦੇ ਕਾਰਨ ਹਲਕੇ ਦੀ ਹਰ ਮੁਸ਼ਕਲ ਮੇਰੇ ਧਿਆਨ ’ਚ ਹੈ, ਜਿਸਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕਰਵਾਇਆ ਜਾਵੇਗਾ।
ਗੋਲਡੀ ਖੰਗੂੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਪੂਰੇ ਕਰੇਗੀ।ਉਨਾਂ ਕਿਹ ਕਿ ਕਾਂਗਰਸ ਸਰਕਾਰ ਲੋਕ ਪੱਖੀ ਸੇਵਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਅਤੇ ਸਮਾਂਬੱਧ ਤਰੀਕੇ ਨਾਲ ਲਾਗੂ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰੇਗੀ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply