Friday, April 17, 2026

ਗੁਰੂ ਸਾਹਿਬਾਨ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖਿਲਾਫ ਸਾਈਬਰ ਕਰਾਈਮ ਸੈੱਲ ਸਖ਼ਤ ਕਾਰਵਾਈ ਕਰੇ- ਮਨਜੀਤ ਸਿੰਘ

PPN200614

ਅੰਮ੍ਰਿਤਸਰ, 20  ਜੂਨ (ਗੁਰਪ੍ਰੀਤ ਸਿੰਘ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਮਨਜੀਤ ਸਿੰਘ ਨੇ ਸਾਈਬਰ ਕਰਾਈਮ ਸੈੱਲ ਦੇ ਡੀ.ਆਈ.ਜੀ. ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਕਾਇਤ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿਪੁਲ ਕੁਮਾਰ ਨਾਮ ਦੇ ਵਿਅਕਤੀ ਦੀ ਭਾਲ ਕਰਕੇ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ.ਮਨਜੀਤ ਸਿੰਘ ਨੇ ਕਿਹਾ ਹੈ ਕਿ ਵਿਪਲ ਕੁਮਾਰ ਨਾਂ ਦੇ ਸ਼ਰਾਰਤੀ ਅਨਸਰ ਨੇ ਫੇਸਬੁੱਕ ਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਅਤਿ ਦਰਜ਼ੇ ਦੀ ਘਟੀਆ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਦੀ ਘਟੀਆ ਕਰਤੂਤ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਰੇ ਸੰਸਾਰ ਦੀ ਯਾਤਰਾ ਕਰਕੇ ਮਨੁੱਖਤਾ ਨੂੰ ਆਪਸੀ ਏਕਤਾ ਇਤਫਾਕ ਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਪ੍ਰੰਤੂ ਵਿਪੁਲ ਕੁਮਾਰ ਵਰਗਿਆਂ ਦੀਆਂ ਅਜਿਹੀਆਂ ਕਰਤੂਤਾ ਨਾਲ ਸ਼ਾਂਤੀ ਨੂੰ ਭਾਰੀ ਖਤਰਾ ਹੈ ਤੇ ਅਜਿਹੇ ਸ਼ਰਾਰਤੀ ਅਨਸਰ ਦੀ ਇਸ ਕਾਰਵਾਈ ਨਾਲ ਫਿਰਕਿਆਂ ‘ਚ ਦੰਗੇ ਫਸਾਦ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਅਜਿਹੇ ਵਿਅਕਤੀ ਦਾ ਪਤਾ ਲਗਾ ਕੇ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਫੇਸਬੁੱਕ ਤੇ ਸਾਜਿਸ਼ ਤਹਿਤ ਸਿੱਖਾਂ ਨੂੰ ਚਿੜਾਉਣ ਜਾਂ ਭੜਕਾਉਣ ਦੀ ਨੀਯਤ ਨਾਲ ਸ਼ਰਾਰਤੀ ਅਨਸਰ ਸਿੱਖ ਗੁਰੂ ਸਾਹਿਬਾਨ ਜਾਂ ਸਿੱਖਾਂ ਪ੍ਰਤੀ ਫੇਸਬੁਕ ਤੇ ਬਹੁਤ ਹੀ ਘਟੀਆ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ ਜੋ ਅਤਿਅੰਤ ਮਾੜਾ ਰੁਝਾਨ ਹੈ। ਸਾਈਬਰ ਕਰਾਈਮ ਸੈੱਲ ਨੂੰ ਅਜਿਹੇ ਮਾੜੇ ਅਨਸਰਾਂ ਦਾ ਪਤਾ ਲਗਾ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਾਰੇ ਧਰਮ ਆਪਣੀ-ਆਪਣੀ ਜਗ੍ਹਾ ਸਤਿਕਾਰ ਯੋਗ ਹਨ। ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦਾ ਹੈ, ਪਰ ਸਿੱਖ ਧਰਮ ਤੇ ਹੁੰਦੇ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗਾ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply