Friday, August 28, 2026

ਕ੍ਰਿਕਟਰ ਗੌਤਮ ਗੰਭੀਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਉਘੇ ਕ੍ਰਿਕਟਰ ਗੌਤਮ ਗੰਭੀਰ ਨੇ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਗੌਤਮ ਗੰਭੀਰ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਪ੍ਰੀਕਰਮਾ ਵਿੱਚ ਧੁਆਈ ਦੀ ਸੇਵਾ ਕੀਤੀ।

A
A

ਇਸ ਸਮੇਂ ਮੀਡੀਆ ਗੱਲਬਾਤ ਕਰਦਿਆਂ ਗੌਤਮ ਗੰਭੀਰ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਰਮਾਂ ਭਾਗਾਂ ਵਾਲੇ ਮੰਨਦੇ ਹਨ, ਕਿਉਂਕਿ ਉਨਾਂ ਨੂੰ ਆਪਣੀ ਧਰਮ ਪਤਨੀ ਤੇ ਬੇਟੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਸੀਸ ਨਿਵਾਉਣ ਦਾ  ਸੁਭਾਗ ਪ੍ਰਾਪਤ ਹੋਇਆ ਹੈ।ਕ੍ਰਿਕਟਰ ਗੌਤਮ ਗੰਭੀਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨਾਂ ਦੇ ਮਨ ਨੂੰ ਸਕੂਨ ਮਿਲ਼ਿਆ ਹੈ।ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਗੌਤਮ ਗੰਭੀਰ ਨੇ ਕਿਹਾ ਕਿ ਖਿਡਾਰੀਆਂ ਦੇ ਵਧੀਆ ਤਾਲਮੇਲ ਸਦਕਾ ਭਾਰਤ ਦੀ ਕਿਕ੍ਰਟ ਟੀਮ ਪੂਰੀ ਦੁਨੀਆ ਵਿੱਚ ਬਿਹਤਰੀਨ ਪ੍ਰਦਰਸ਼ਨ ਕਰ ਰਹੀ ਹੈ।ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਨੇ ਉਨਾਂ ਨੂੰ ਸਨਮਾਨਿਤ ਵੀ ਕੀਤਾ।

Check Also

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …

Leave a Reply