ਫਾਜ਼ਿਲਕਾ, 18 ਮਾਰਚ (ਪੰਜਾਬ ਪਸੋਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸਥਾਨਕ ਆਨੰਦਪੁਰ ਮੁਹੱਲੇ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਵਿਚ ਮੁੱਖ ਅਧਿਆਪਕਾ ਨੀਲਮ ਬਜਾਜ ਦੀ ਪ੍ਰਧਾਨਗੀ ਵਿਚ ਸਕੂਲੀ ਬੱਚਿਆਂ ਦੇ ਨਾਲ ਮਿਲਕੇ ਦਾਖਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਮੌਕੇ ਬੱਚਿਆਂ ਨੇ ਆਪਣੇ ਹੱਥਾਂ ਵਿਚ ਪੜੋ ਸਾਰੋ ਵਧੋ ਸਾਰੇ, ਸਿੱਖਿਆ ਹੈ ਬੁਨਿਆਦੀ ਹੱਕ, ਕੋਈ ਨਹੀਂ ਹੈ ਕਿਸੇ ਤੋਂ ਘੱਟ ਆਦਿ ਸਲੋਗਨਾਂ ਦੇ ਬੈਨਰ ਫੜਕੇ ਮੁਹੱਲੇ ਵਿਚ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ। ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਨੀਲਮ ਬਜਾਜ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਨਵੇਂ ਸੈਸ਼ਨ 2017-18 ਵਿਚ ਵੱਧ ਤੋਂ ਵੱਧ ਦਾਖ਼ਲਿਆਂ ਲਈ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਵਿਸ਼ੇਸ਼ ਸੁਵਿਧਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਾਖ਼ਲਾ ਰੈਲੀ ਕੱਢੀ ਗਈ ਹੈ। ਅਧਿਆਪਕਾ ਕਲਪਨਾ ਚਗਤੀ, ਰੇਖਾ ਸ਼ਰਮਾ, ਜੋਤੀ ਰਾਣੀ ਅਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਵਿਚ ਮੁਫ਼ਤ ਕਿਤਾਬਾਂ, ਵਰਦੀਆਂ, ਦੁਪਹਿਰ ਦਾ ਪੋਸਟਿਕ ਭੋਜਨ, ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੁਫ਼ਤ ਜਾਂਚ, ਇਲਾਜ ਅਤੇ ਦਵਾਈਆਂ, ਵੱਖ ਵੱਖ ਤਰਾਂ ਦੇ ਵਜੀਫ਼ੇ ਦਿੱਤੇ ਜਾਂਦੇ ਹਨ। ਉਨਾਂ ਮਾਪਿਆਂ ਨੂੰ ਆਪਣੇ 6 ਤੋਂ 11 ਸਾਲ ਤੱਕ ਦੇ ਬੱਚਿਆਂ ਨੂੰ ਪਹਿਲੀ ਤੋਂ ਪੰਜਵੀਂ ਜਮਾਤ ਵਿਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਰੈਲੀ ਵਿਚ ਅਨੂਪ ਗਰੋਵਰ, ਕਮਲ, ਰਾਹੁਲ ਸ਼ਰਮਾ ਅਤੇ ਹੋਰਨਾਂ ਨੇ ਸਹਿਯੋਗ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media