ਫਾਜ਼ਿਲਕਾ, 18 ਮਾਰਚ (ਵਿਨੀਤ ਅਰੋੜਾ): ਭਾਰਤ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾ ਕੇ ਆਪਣੀ ਆਰਥਿਕ ਸਥਿਤੀ ਵਿਚ ਸੁਧਾਰ ਕਰਨ ਵੱਲ ਵੱਧ ਤੋਂ ਵੱਧ ਤਵੱਜੋਂ ਦੇ ਰਹੀ ਹੈ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਹੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਵੱਲ ਪ੍ਰੇਰਿਤ ਕਰ ਰਹੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਵਰਿੰਦਰ ਸਿੰਘ ਸਹਾਇਕ ਕਮਿਸ਼ਨਰ ਭਾਰਤ ਸਰਕਾਰ ਨੇ ਜ਼ਿਲੇ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਅਤੇ ਅਲਿਆਣਾ ਵਿਖੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸੈਲਫ਼ ਹੈਲਪ ਗਰੁੱਪਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨਾਂ ਦੇ ਨਾਲ ਖੇਤੀਬਾੜੀ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਰਜਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਹਾਇਕ ਕਮਿਸ਼ਨਰ ਡਾ. ਵਰਿੰਦਰ ਸਿੰਘ ਨੇ ਪਿੰਡ ਜੰਡਵਾਲਾ ਭੀਮੇਸ਼ਾਹ ਵਿਖੇ ਮਾਲਵਾ ਸੈਲਫ਼ ਹੈਲਪ ਗੁਰੱਪ ਦਾ ਦੌਰਾ ਕੀਤਾ। ਉਨਾਂ ਇਸ ਹੈਲਪ ਗਰੁੱਪ ਦੇ ਇੰਚਾਰਜ ਗੁਰਲਾਲ ਸਿੰਘ ਨੂੰ ਕਿਹਾ ਕਿ ਉਹ ਮੱਖੀ ਪਾਲਣ ਦੇ ਕਿੱਤੇ ਨੂੰ ਹੋਰ ਪ੍ਰਫੁੱਲਤ ਕਰੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਬਾਰੇ ਜਿਆਦਾ ਤੋਂ ਜਿਆਦਾ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨਾਂ ਕਿਹਾ ਕਿ ਇਸ ਕਿੱਤੇ ਨੂੰ ਹੋਰ ਜਿਆਦਾ ਤਕਨੀਕ ਨਾਲ ਕਰਨ ਨਾਲ ਇਸ ਤੋਂ ਹੋਰ ਜਿਆਦਾ ਲਾਹਾ ਲਿਆ ਜਾ ਸਕਦਾ ਹੈ। ਉਨਾਂ ਇਸ ਕਿਸਾਨ ਵੱਲੋਂ ਚਲਾਏ ਜਾ ਰਹੇ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ ਅਤੇ ਪਸ਼ੂ ਪਾਲਣ ਦੇ ਕਿੱਤੇ ਸਬੰਧੀ ਹੋਰ ਜਿਆਦਾ ਜਾਣਕਾਰੀ ਮੁਹੱਈਆ ਕਰਵਾਈ। ਉਨਾਂ ਕਿਹਾ ਕਿ ਇੰਨਾਂ ਕਿੱਤਿਆਂ ਦੇ ਨਾਲ ਨਾਲ ਹੋਰ ਵੀ ਕਿੱਤੇ ਅਪਣਾਏ ਜਾ ਸਕਦੇ ਹਨ ਤਾਂ ਕਿ ਉਸਦੀ ਆਰਥਿਕ ਹਾਲਤ ਵਿਚ ਵਾਧਾ ਹੋ ਸਕੇ। ਇਸ ਮੌਕੇ ਉਨਾਂ ਜ਼ਿਲੇ ਦੇ ਪਿੰਡ ਅਲਿਆਣਾ ਵਿਖੇ ਸਬਜ਼ੀ ਉਤਪਾਦਕ ਕਿਸਾਨ ਕਰਨੈਲ ਸਿੰਘ ਦੇ ਫਾਰਮ ਅਤੇ ਉਸਦੀ ਖੁੰਭਾਂ ਦੀ ਪੈਦਾਵਾਰ ਲਈ ਅਪਣਾਈ ਜਾ ਰਹੀ ਵਿਧੀ ਬਾਰੇ ਵੀ ਜਾਣਕਾਰੀ ਲਈ ਅਤੇ ਉਸ ਨੂੰ ਵੀ ਇਸ ਕਿੱਤੇ ਨੂੰ ਜਿਆਦਾ ਤੋਂ ਜਿਆਦਾ ਫੈਲਾਅ ਕਰਨ ਲਈ ਕਿਹਾ।ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇੰਨਾਂ ਕਿਸਾਨਾਂ ਤੋਂ ਇਲਾਵਾ ਹੋਰਨਾਂ ਕਿਸਾਨਾਂ ਨੂੰ ਵੀ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਲਈ ਪੇ੍ਰਰਿਤ ਕਰਨ ਅਤੇ ਕਿਸਾਨਾਂ ਦੀ ਸਹਾਇਕ ਕਰਨ ਦੇ ਨਿਰਦੇਸ਼ ਦਿੱਤੇ।ਉਨਾਂ ਕਿਹਾ ਕਿ ਕਿਸਾਨ ਤਾਂ ਹੀ ਆਪਣੀ ਆਮਦਨ ਦਾ ਲਾਭ ਕੱਢ ਸਕਣਗੇ।
ਜੇਕਰ ਉਹ ਇੰਨਾਂ ਕੰਮਾਂ ਵਿਚ ਕੀਤੇ ਜਾਂਦੇ ਖਰਚ ਅਤੇ ਲਾਭ ਬਾਰੇ ਪੂਰਾ ਬਿਊਰਾ ਰੱਖਣਗੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਸਹਾਇਕ ਧੰਦੇ ਅਪਣਾਉਣ ਵਾਲੇ ਕਿਸਾਨਾਂ ਨੂੰ ਸਹਾਇਤਾ ਦੇਵੇਗੀ ਅਤੇ ਸੈਲਫ਼ ਹੈਲਪ ਗਰੁੱਪ ਬਣਾ ਕੇ ਆਮਦਨ ਵਿਚ ਵਾਧਾ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰੇਗੀ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸਤਿੰਦਰ ਕੌਰ, ਏ.ਡੀ.ਓ ਪਰਮਿੰਦਰ ਸਿੰਘ ਧੰਜੂ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media