ਅਲਗੋਕੋਠੀ/ ਅਮਰਕੋਟ (ਹਰਦਿਆਲ ਭੈਣੀ/ ਦਲਜਿੰਦਰ ਰਾਜਪੂਤ) – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਅਮਨ ਕਾਨੂੰਨ ਅਤੇ ਆਪਸੀ ਭਾਈਚਾਰਕ ਸਾਂਝ ਵਾਲੀ ਸਰਕਾਰ ਦਾ ਗਠਨ ਹੋ ਚੁੱਕਾ ਹੈ, ਜਿਸ ਨਾਲ ਸੂਬੇ ਦੇ ਹਾਲਾਤਾਂ ਵਿੱਚ ਵੱਡੀ ਤਬਦੀਲੀ ਆਵੇਗੀ।
ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਹਰਦਿਆਲ ਸਿੰਘ ਚੂੰਘ, ਬਲਜੀਤ ਸਿੰਘ ਚੂੰਘ, ਗੁਰਦੀਪ ਸਿੰਘ ਕਾਲਾ ਅਲਗੋਂਕੋਠੀ, ਗੁਰਸੇਵਕ ਸਿੰਘ ਚੂੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਕੀਤਾ।ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਬੇਮਿਸਾਲ ਜਿੱਤ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਇਹ ਜਿੱਤ ਹਲਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।ੳਨਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀ ਕਿ ਜਦੋਂ ਪੰਜਾਬ ਇਕ ਖੁਸ਼ਹਾਲ ਸੂਬੇ ਵਜੋਂ ਉਭਰ ਕੇ ਸਾਹਮਣੇ ਆਏਗਾ, ਜਿਸ ਵਿਚ ਨੌਜਵਾਨਾਂ ਨੂੰ ਰੁਜਗਾਰ ਮਿਲਣਗੇ ਅਤੇ ਨਸ਼ਿਆਂ ਵਰਗੀ ਲਾਹਨਤ ਤੋਂ ਪੰਜਾਬ ਨੂੰ ਛੁਟਕਾਰਾ ਮਿਲੇਗਾ।ਇਸ ਮੋਕੇ ਸਾਬਕਾ ਸਰਪੰਚ ਹਰਪਾਲ ਸਿੰਘ ਚੂੰਘ, ਨੋਨਿਹਾਲ ਸਿੰਘ ਚੂੰਘ, ਮਿਲਖਾ ਸਿੰਘ ਚੂੰਘ, ਦਲਬੀਰ ਸਿੰਘ ਅਲਗੋਕੋਠੀ, ਨੂਰੀ ਅਰੋੜਾ, ਆਸ਼ੂ ਅਰੋੜਾ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਬੱਬੂ ਆਦਿ ਹਾਜਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media