ਅੰਮ੍ਰਿਤਸਰ, 20 ਜੂਨ (ਗੁਰਪ੍ਰੀਤ ਸਿੰਘ)- ਰੋਜੀ-ਰੋਟੀ ਕਮਾਉਣ ਖਾਤਰ ਇਰਾਕ ਗਏ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਦੀ ਚਿੰਤਾ ‘ਚ ਸ਼ਰੀਕ ਹੁੰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਲੜਾਕਿਆਂ ਦੇ ਕਬਜੇ ਵਿੱਚੋਂ ਸੁਰੱਖਿਅਤ ਰਿਹਾਅ ਕਰਵਾ ਕੇ ਵਤਨ ਵਾਪਸ ਲਿਆਵੇ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬੀ ਨੌਜਵਾਨ ਜਿਥੇ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਖਾਤਰ ਇਰਾਕ ਗਏ ਸਨ, ਉਥੇ ਇਨ੍ਹਾਂ ਪੰਜਾਬੀਆਂ ਨੇ ਇਰਾਕ ਦੀ ਤਰੱਕੀ ਲਈ ਵੀ ਅਹਿਮ ਭੁਮਿਕਾ ਨਿਭਾਈ ਹੈ, ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਦਾ ਕਿਸੇ ਫਿਰਕੇ ਪ੍ਰਤੀ ਕੋਈ ਵੈਰ ਵਿਰੋਧ ਨਹੀਂ ਹੈ, ਇਨ੍ਹਾਂ ਦਾ ਮਕਸਦ ਕੇਵਲ ਮਿਹਨਤ ਕਰਕੇ ਇੱਜ਼ਤ ਦੀ ਰੋਜੀ ਕਮਾਉਣਾ ਹੈ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਸੰਕਟ ਦੀ ਘੜੀ ‘ਚ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਇਨ੍ਹਾਂ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਸਤਿਗੁਰੂ ਜੀ ਕ੍ਰਿਪਾ ਕਰਨਗੇ ਤੇ ਇਹ ਨੌਜਵਾਨ ਬਹੁਤ ਜਲਦੀ ਹੀ ਸੁਰੱਖਿਅਤ ਰਿਹਾਅ ਹੋ ਕੇ ਦੇਸ਼ ਪਰਤ ਆਉਣਗੇ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …