Saturday, September 26, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕੀਤਾ ਗਿਆ ਆਯੋਜਿਤ

PPN1903201705ਬਠਿੰਡਾ, 19 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ  ਸਮਾਗਮ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਪਰਿਵਾਰ ਦੀ ਖੁਸ਼ੀ ਲਈ  ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਗੁਰਜਿੰਦਰ ਸਿੰਘ ਸਾਹਨੀ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਬਨਾਸ਼ ਸਿੰਘ ਸੋਢੀ, ਨਰਿੰਦਰ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਸੰਗਤਾਂ ਦੇ ਨਾਲ ਸੰਗਤੀ ਰੂਪ ਵਿਚ ਪਾਠ ਕੀਤਾ ਗਿਆ ਇਸ ਉਪਰੰਤ ਸੁਸਾਇਟੀ ਮੈਂਬਰ ਕਿਸ਼ਨ ਸਿੰਘ ਵਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ  ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ  ਸਨਮਾਨਤ ਕੀਤਾ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply